ਪੰਜਾਬ ਪੁਲਿਸ ਵੱਲੋਂ ਇੱਕ ਉਪਲਬਧੀ ਪ੍ਰਾਪਤ ਕੀਤੀ ਗਈ ਹੈ ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀਆਂ ਨਿਭਾ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ DGP ਗੌਰਵ ਯਾਦਵ ਵੱਲੋਂ 20 ਲੱਖ ਰੁਪਏ ਦੀ ਨਗਦ ਰਾਸ਼ੀ ਦੇ ਨਾਲ ਰਿਵਾਰਡ ਦੇ ਸਨਮਾਨਿਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਪਹੁੰਚੇ ਜਿੱਥੇ ਉਹਨਾਂ ਨੇ ਮੁਲਾਜ਼ਮਾਂ ਦੀ ਹੌਸਲਾ ਫਜਾਈ ਕੀਤੀ ਨਾਲ ਹੀ ਉਹਨਾਂ ਨੂੰ ਕੈਸ਼ ਰਿਵਾਰਡ ਦੇ ਕੇ ਕਈ ਮੁਲਾਜ਼ਮਾਂ ਨੂੰ ਡੀਜੀਪੀ ਡਿਸਕ ਦੇ ਨਾਲ ਵੀ ਸਨਮਾਨਿਤ ਕੀਤਾ।
ਮੀਡੀਆ ਨਾਲ ਗੱਲ ਕਰਦੇ ਹੋ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਾਡੇ ਮੁਲਾਜ਼ਮਾਂ ਵੱਲੋਂ ਦਿਨ ਰਾਤ ਆਪਣੀ ਡਿਊਟੀਆਂ ਸਹੀ ਤਰੀਕੇ ਨਾਲ ਨਿਭਾਈਆਂ ਜਾ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ ਸਾਡੇ ਵੱਲੋਂ ਇਹਨਾਂ ਦੀ ਹੌਂਸਲਾ ਵਜਾਈ ਦੇ ਲਈ ਇਹਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।