ਸ਼ਨੀਵਾਰ, ਅਕਤੂਬਰ 17, 2026 07:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਕੀਤਾ ਪਾਸ

ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

by Pro Punjab Tv
ਅਗਸਤ 11, 2026
in Featured News, ਪੰਜਾਬ
0

ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ। ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਵਿਡ ਦੌਰਾਨ ਜਦੋਂ ਸਕੂਲ ਬੰਦ ਸਨ ਅਤੇ ਸਕੂਲ ਦੇ ਵਾਹਨ ਨਹੀਂ ਚੱਲ ਰਹੇ ਸਨ, ਤਾਂ ਵੀ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹੁਣ ਅਜਿਹੀ ਲੁੱਟ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸੂਬੇ ਵਿੱਚ ਸਿੱਖਿਆ ਮਾਫੀਆ ਨੂੰ ਸਿਰ ਚੁੱਕਣ ਦੇਵੇਗੀ। ਬਿੱਲ ‘ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਜੇ ਮਾਲਿਆ ਵਰਗੇ ਲੋਕਾਂ ਵੱਲੋਂ ਪੈਸੇ ਤਾਂ ਹੜੱਪੇ ਜਾ ਸਕਦੇ ਹਨ, ਪਰ ਸਿੱਖਿਆ ਕਿਸੇ ਤੋਂ ਖੋਹੀ ਨਹੀਂ ਜਾ ਸਕਦੀ। ਪਹਿਲਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਕਿਤਾਬਾਂ, ਪਾਠਕ੍ਰਮ ਅਤੇ ਅਧਿਆਪਕਾਂ ਵਿੱਚ ਵੱਡਾ ਫਰਕ ਹੁੰਦਾ ਸੀ। ਸੂਬੇ ਵਿੱਚ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਕੇਂਦਰਾਂ ਤੱਕ ਹੀ ਸੀਮਤ ਰਹਿ ਗਏ ਸਨ, ਪਰ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਗਈ ਹੈ।” ਬਿੱਲ ਨੂੰ ਸੂਬੇ ਅਤੇ ਇਸ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਬਿੱਲ ਦਾ ਮਕਸਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਣਾ ਹੈ। ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਿੱਜੀ ਅਦਾਰਿਆਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਫੀਸਾਂ ਦੇਣ ਲਈ ਮਜਬੂਰ ਕੀਤਾ, ਜਿਸ ਨਾਲ ਪੂਰੀ ਸਿੱਖਿਆ ਪ੍ਰਣਾਲੀ ਖ਼ਤਰੇ ਵਿੱਚ ਪੈ ਗਈ ਸੀ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਵਿੱਦਿਅਕ ਅਦਾਰੇ ਵੱਖ-ਵੱਖ ਖਾਤਿਆਂ ਵਿੱਚ ਫੀਸਾਂ ਵਸੂਲ ਕੇ ਸਿੱਖਿਆ ਦੇ ਨਾਂ ‘ਤੇ ਅੰਨ੍ਹੀ ਕਮਾਈ ਨਹੀਂ ਕਰ ਸਕਦੇ। ਇਨ੍ਹਾਂ ਅਦਾਰਿਆਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਫੀਸ ਦਾ ਪਤਾ ਲਾਉਣ ਲਈ ਫੌਰੈਂਸਿਕ ਆਡਿਟ ਕਰਵਾਇਆ ਜਾਵੇਗਾ।” ਉਨ੍ਹਾਂ ਕਿਹਾ, “ਇਹ ਬਿੱਲ ਸਾਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦੀ ਤੈਅ ਕਰਦਾ ਹੈ ਅਤੇ ਇਸ ਤੋਂ ਵੱਧ ਕਿਸੇ ਵੀ ਵਾਧੇ ਲਈ ਰੈਗੂਲੇਟਰੀ ਸੰਸਥਾ ਦੀ ਪੂਰਵ ਪ੍ਰਵਾਨਗੀ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਸ ਕਦਮ ਨਾਲ ਨਿੱਜੀ ਸਕੂਲਾਂ ਦੀਆਂ ਫੀਸਾਂ ਦਾ ਰੈਗੂਲੇਸ਼ਨ ਹੋਵੇਗਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣੇਗੀ ਅਤੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣ-ਉਚਿਤ ਵਿੱਤੀ ਬੋਝ ਤੋਂ ਬਚਾਇਆ ਜਾ ਸਕੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ‘ਤੇ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦਾ ਫੈਸਲਾਕੁਨ ਕਦਮ ਹੈ ਕਿ ਨਿੱਜੀ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਸਿੱਖਿਆ ਇੱਕ ਨੇਕ ਅਤੇ ਪਵਿੱਤਰ ਉਪਰਾਲਾ ਹੈ ਅਤੇ ਇਹ ਜਨਤਕ ਭਲਾਈ ਦਾ ਜ਼ਰੀਆ ਹੈ, ਨਾ ਕਿ ਮੁਨਾਫ਼ਾ ਕਮਾਉਣ ਵਾਲਾ ਵਪਾਰਕ ਅਦਾਰਾ। ਸੂਬੇ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਹੈ।” ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਭਰ ਦੇ ਲਗਭਗ 7,800 ਨਿੱਜੀ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਸ ਬਿੱਲ ਦਾ ਮਕਸਦ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧੇ ਤੋਂ ਮਜ਼ਬੂਤ ਸੁਰੱਖਿਆ ਮਿਲੇਗੀ, ਨਾਲ ਹੀ ਇਨ੍ਹਾਂ ਅਦਾਰਿਆਂ ਦੇ ਚਾਲ-ਚੱਲਣ ਵਿੱਚ ਪੂਰੀ ਪਾਰਦਰਸ਼ਤਾ ਆਵੇਗੀ। ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਰਕੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਲੰਘ ਗਿਆ ਹੈ।” ਉਨ੍ਹਾਂ ਕਿਹਾ, “ਇਸ ਇਤਿਹਾਸਕ ਫੈਸਲੇ ਨਾਲ ਜੇਕਰ ਕੋਈ ਵੀ ਨਿੱਜੀ ਸਕੂਲ ਇਸ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਨੂੰ ਪਹਿਲੀ ਉਲੰਘਣਾ ‘ਤੇ 50 ਹਜ਼ਾਰ ਰੁਪਏ ਅਤੇ ਦੂਜੀ ਉਲੰਘਣਾ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਤੀਜੀ ਉਲੰਘਣਾ ‘ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਸਕੂਲ ਦੀ ਮਾਨਤਾ ਰੱਦ ਕਰਨ ਦੇ ਨਾਲ-ਨਾਲ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਪਿਆਂ ਵੱਲੋਂ ਦਿੱਤੇ ਜਾਣ ਵਾਲੇ ਇੱਕ-ਇੱਕ ਪੈਸੇ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਤਿੰਨ ਸਾਲਾਂ ਵਿੱਚ ਵਸੂਲੀ ਗਈ ਕੋਈ ਵੀ ਵਾਧੂ ਫੀਸ ਲੋਕਾਂ ਨੂੰ ਵਾਪਸ ਕੀਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸੂਬੇ ਵਿੱਚ ਹਰ ਗੈਰ-ਕਾਨੂੰਨੀ ਗਠਜੋੜ ਦਾ ਲੱਕ ਤੋੜ ਦਿੱਤਾ ਹੈ ਅਤੇ ਉਹ ਸੂਬੇ ਵਿੱਚ ਸਿੱਖਿਆ ਮਾਫੀਏ ਨੂੰ ਪਨਪਣ ਨਹੀਂ ਦੇਣਗੇ। ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਖਰਚੇ, ਜਿਸ ਵਿੱਚ ਟ੍ਰਾਂਸਪੋਰਟੇਸ਼ਨ, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਸ਼ਨ ਦੇ ਮਕਸਦ ਲਈ ਟਿਊਸ਼ਨ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਸੂਬਾ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ‘ਜ਼ਿਲ੍ਹਾ ਰੈਗੂਲੇਟਰੀ ਕਮੇਟੀ’ ਫੀਸ ਵਾਧੇ ਦੀਆਂ ਸਾਰੀਆਂ ਤਜਵੀਜ਼ਾਂ ਦੀ ਜਾਂਚ ਤੇ ਰੈਗੂਲੇਸ਼ਨ ਕਰੇਗੀ।” ਮੁੱਖ ਮੰਤਰੀ ਨੇ ਕਿਹਾ, “ਕੋਵਿਡ ਕਾਲ ਦੌਰਾਨ ਜਦੋਂ ਕਾਂਗਰਸ ਸੱਤਾ ਵਿੱਚ ਸੀ, ਤਾਂ ਸਕੂਲ ਨਾ ਖੁੱਲ੍ਹਣ ਅਤੇ ਕੋਈ ਵੀ ਵਾਹਨ ਨਾ ਚੱਲਣ ਦੇ ਬਾਵਜੂਦ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਹ ਬਿੱਲ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੂੰ ਪੈਸੇ ਕਮਾਉਣ ਦਾ ਜ਼ਰੀਆ ਨਹੀਂ ਸਮਝਿਆ ਜਾਣਾ ਚਾਹੀਦਾ। ਸੂਬਾ ਸਰਕਾਰ ਦੇ ਯਤਨਾਂ ਨੂੰ ਉਦੋਂ ਬੂਰ ਪਿਆ ਜਦੋਂ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰ ਸਕੇ ਸਨ।”

Share196Tweet123Share49

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.