ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਨਵਾਂ ਰਿਕਾਰਡ ਦਰਜ ਕੀਤਾ ਹੈ। ਦਰਅਸਲ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਬੱਚੇ ਮੋਹਾਲੀ ਤੋਂ ਜਿੱਤੇ ਹਨ।
ਇਕੱਲੇ ਮੁਹਾਲੀ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ ਜਲੰਧਰ ਦੇ ਕੁੱਲ 22 ਬੱਚੇ ਦੂਜੇ ਸਥਾਨ ‘ਤੇ ਰਹੇ ਜਦਕਿ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚੇ ਤੀਜੇ ਸਥਾਨ ‘ਤੇ ਰਹੇ ਅਤੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਮਾਨ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ।