Budget Session: ਬਜਟ ਸੈਸ਼ਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਬਜਟ 1 ਫਰਵਰੀ ਨੂੰ ਪੇਸ਼ ਕੀਤਾ ਗਿਆ ਹੈ। ਇਸ ਵਾਰ ਬਜਟ ਸੈਸ਼ਨ 6 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ 6 ਅਪ੍ਰੈਲ ਤੱਕ ਚੱਲੇਗਾ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਜਟ ਸੈਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਟਵੀਟ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਹੈ ਕਿ ਬਜਟ ਸੈਸ਼ਨ 2023 ਲਈ ਸੰਸਦ ਦੀ ਕਾਰਵਾਈ 31 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ 6 ਅਪ੍ਰੈਲ ਤੱਕ ਜਾਰੀ ਰਹੇਗੀ ਅਤੇ ਇਸ ਦੌਰਾਨ 27 ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਸੈਸ਼ਨ ਲਗਪਗ 66 ਦਿਨਾਂ ਦਾ ਹੋਵੇਗਾ। ਜੋਸ਼ੀ ਨੇ ਅੰਮ੍ਰਿਤ ਕਾਲ ਦੇ ਸਮਾਗਮ ਦੌਰਾਨ ਆਯੋਜਿਤ ਇਸ ਸੈਸ਼ਨ ਵਿਚ ਰਾਸ਼ਟਰਪਤੀ ਦੇ ਭਾਸ਼ਣ, ਕੇਂਦਰੀ ਬਜਟ ਅਤੇ ਹੋਰ ਮੁੱਦਿਆਂ ‘ਤੇ ਸਾਰਥਕ ਬਹਿਸ ਹੋਣ ਦੀ ਉਮੀਦ ਪ੍ਰਗਟਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h