ਲਗਭਗ 124 ਸਾਲ ਪਹਿਲਾਂ ਯਾਨੀ ਕਿ 1899 ਵਿਚ ਭਾਰਤ ’ਚ ਬਿਜਲੀ ਦਾ ਵਪਾਰਕ ਤੌਰ ’ਤੇ ਉਤਪਾਦਨ ਕੀਤਾ ਗਿਆ। ਪੰਜਾਬ ਵਿਚ ਪੂਰੇ 107 ਸਾਲ ਪਹਿਲਾਂ 8 ਫਰਵਰੀ ਸੰਨ 1916 ਨੂੰ ਬਿਜਲੀ ਦਾ ਪਹਿਲਾ ਕੁਨੈਕਸ਼ਨ ਜਾਰੀ ਕੀਤਾ ਗਿਆ ਸੀ।
ਪੀਐੱਸਪੀਸੀਐੱਲ ਦੇ ਸੰਚਾਲਨ ਬਾਰਡਰ ਜ਼ੋਨ ਦੇ ਮੁੱਖ ਇੰਜੀਨੀਅਰ ਇੰਜ. ਬਾਲ ਕ੍ਰਿਸ਼ਨ ਅਨੁਸਾਰ ਅੰਮ੍ਰਿਤਸਰ ਦੇ ਹਾਲ ਗੇਟ ਦੇ ਸਭ ਤੋਂ ਪੁਰਾਣੇ ਬਿਜਲੀ ਵਿਭਾਗ ਦੇ ਸਭ ਤੋਂ ਪੁਰਾਣੇ ਦਫਤਰ ਵੱਲੋਂ ਲੱਭੇ ਗਏ ਦਸਤਾਵੇਜ਼ਾਂ ਤੋਂ ਇਹ ਪਤਾ ਲੱਗਿਆ ਹੈ ਕਿ ਪਹਿਲਾ ਬਿਜਲੀ ਕੁਨੈਕਸ਼ਨ ਮੁੱਖ ਇਲੈਕਟ੍ਰੀਕਲ ਇੰਜੀਨੀਅਰ ਐੱਚ.ਸੀ. ਗ੍ਰੀਨਟੁਡ ਵੱਲੋਂ ਮਨਜ਼ੂਰ ਕੀਤਾ ਗਿਆ ਸੀ।
11 ਦਸੰਬਰ 1915 ਨੂੰ ਮਿਊਂਸਪਲ ਇਲੈਕਟ੍ਰੀਸਿਟੀ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਘਰ ਲਈ ਪਹਿਲਾ ਕੁਨੈਕਸ਼ਨ ਜਾਰੀ ਕਰਨ ਲਈ ਬੇਨਤੀ ਪੱਤਰ ਦਿੱਤਾ ਗਿਆ। ਸੀ.ਐੱਮ. ਕਿੰਗ ਉਸ ਵੇਲੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਨ। ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਬੇਨਤੀ ਤੇ ਵਰਕ ਆਰਡਰ 1 ਨੰਬਰ ਮਿੱਤੀ 8 ਫਰਵਰੀ 1916 ਰਾਹੀ ਪਹਿਲਾ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਗਿਆ ਅਤੇ ਬਿਨੈਕਾਰ ਨੂੰ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ 55 ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਸੀ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕੋਲ ਰੱਖੇ ਰਿਕਾਰਡ ਅਨੁਸਾਰ ਸੰਨ 1917 ਵਿਚ ਬਿਜਲੀ ਦੀਆਂ ਦਰਾਂ ਅੱਠ ਆਨਾ ਪ੍ਰਤੀ ਯੂਨਿਟ ਸਨ ਅਤੇ ਇਸ ਵਿਚ 25 ਫੀਸਦੀ ਦੀ ਛੋਟ ਦਿੱਤੀ ਗਈ ਸੀ। ਅੱਪਰ ਬਾਰੀ ਦੁਆਬ ਨਹਿਰ ਦੀ ਜਗ੍ਹਾ, ਜਿਸ ਤੇ 1915 ਵਿਚ ਸ਼ਹਿਰ ਲਈ ਬਿਜਲੀ ਪੈਦਾ ਕਰਨ ਲਈ ਟਰਬਾਈਨਾਂ ਲਗਾਈਆਂ ਗਈਆਂ ਸਨ, ਨੂੰ ਹਿਰਦੇ ਪ੍ਰੋਜੈਕਟ ਤਹਿਤ ਸੁਰੱਖਿਅਤ ਰੱਖਿਆ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 1995 ਵਿਚ ਨਗਰਪਾਲਿਕਾ ਬਿਜਲੀ ਵਿਭਾਗ ਨੂੰ ਆਪਣੇ ਕਬਜ਼ੇ ਵਿਚ ਲੈਣ ਤੋਂ ਬਾਅਦ ਕਾਫੀ ਲੰਬਾ ਸਫ਼ਰ ਤੈਅ ਕਰ ਚੁੱਕਾ ਹੈ।
ਇਸ ਸਬੰਧੀ ਅਧੀਨ ਸਕੱਤਰ ਲੋਕ ਸੰਪਰਕ ਵਿਭਾਗ ਪੀਐੱਸਪੀਸੀਐੱਲ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h