ਜਿੱਥੇ ਇੱਕ ਪਾਸੇ ਵਾਰਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਸਿੱਖ ਨੌਜਵਾਨਾਂ ਨੂੰ ਜੋੜਨ ਲਈ ਪ੍ਰੇਰਿਤ ਕਰ ਰਹੇ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪਿੰਡਾਂ ਵਿੱਚ ਜਾ ਕੇ ਸਿੱਖੀ ਦਾ ਧਰਮ ਪ੍ਰਚਾਰ ਕੀਤਾ ਜਾ ਰਿਹਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਪਰ ਅੱਜ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹਿਲੀ ਵਾਰ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਸਮਾਰੋਹ ਵਿੱਚ ਸ਼ਾਮਲ ਹੋਈਆਂ ਤਕਰੀਬਨ ਇੱਕ ਹਜ਼ਾਰ ਬੱਚਿਆਂ ਨੇ ਸ਼ਮੂਲੀਅਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੱਚਿਆਂ ਨੂੰ ਪ੍ਰਣ ਕਰਾਇਆ ਗਿਆ ਕਿ ਸਿੱਖੀ ਸਰੂਪ ਨੂੰ ਬਰਕਰਾਰ ਰੱਖਣਗੇ ਸਮਾਗਮ ਵਿੱਚ ਸਰਦਾਰੀਆਂ ਟਰਸਟ ਪੰਜਾਬ ਵੱਲੋਂ ਅਹਿਮ ਯੋਗਦਾਨ ਨਿਭਾਇਆ ਗਿਆ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਸਤਾਰਾਂ ਵੀ ਭੇਟ ਕੀਤੀਆਂ ਗਈਆਂ ਮੈਂ ਕਿਹਾ ਕਿ ਅੱਜ ਤੇਰਾ ਸੋ ਦੇ ਕਰੀਬ ਛੋਟੇ ਬੱਚਿਆਂ ਨੇ ਦਸਤਾਰ ਬੰਦੀ ਕਰਵਾਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਛੋਟੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖੀ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ
ਜਿਕਰਯੋਗ ਹੈ ਕਿ ਇਸ ਨਿਵੇਕਲੇ ਸਮਾਗਮ ਵਿੱਚ ਪੰਜਾਬ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਬੱਚਿਆਂ ਦੀ ਸਮੂਹਿਕ ਦਸਤਾਰਬੰਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਵੱਲੋਂ ਕੀਤੀ ਗਈ ਅਤੇ ਇਹ ਸਮਾਗਮ ਦੌਰਾਨ ਪਹਿਲੀ ਵਾਰ ਦਸਤਾਰਾਂ ਸਜਾਉਣ ਵਾਲੇ ਬੱਚਿਆਂ ਨੂੰ ਕੇਸਰੀ ਦਸਤਾਰਾਂਵੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੀਆਂ ਜਾਣਗੀਆਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h