ਮੰਗਲਵਾਰ, ਅਗਸਤ 12, 2025 05:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਕੂਲ ਸਿੱਖਿਆ ‘ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਪੰਜਾਬ ਸਰਕਾਰ ਦਾ ਪਹਿਲਾ ਸਾਲ

Punjab Government: ਹਰਜੋਤ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟ੍ਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ।

by ਮਨਵੀਰ ਰੰਧਾਵਾ
ਮਾਰਚ 17, 2023
in ਸਿੱਖਿਆ, ਪੰਜਾਬ
0

Education Minister Harjot Bains: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ‘ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਇਹ ਬਿਆਨ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਇੱਕ ਸਾਲ ਮੁਕੰਮਲ ਹੋਣ ‘ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ।

ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ।

ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।

ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ‘ਚ ਕਿਤਾਬਾਂ ਪਹੁੰਚ ਗਈਆਂ ਹਨ। ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਦੀ ਟ੍ਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ ‘ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ।

ਹਰਜੋਸ ਬੈਂਸ ਨੇ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannharjot singh bainspro punjab tvPunjab Education Ministerpunjab governmentPunjab Government Complete one yearpunjab newsPunjab School EducationPunjab School Education Departmenpunjabi news
Share223Tweet139Share56

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.