All India Weather Forecast: ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰੀ ਅਤੇ ਉੱਤਰ ਪੱਛਮੀ ਭਾਰਤ ‘ਚ ਅੱਜ ਤੋਂ 5 ਦਿਨਾਂ ਤੱਕ ਸੰਘਣੀ ਧੁੰਦ (Dense fog) ਛਾਈ ਰਹੇਗੀ। ਇਸ ਦੇ ਨਾਲ ਹੀ ਹੱਡ ਚੀਰਦੀ ਠੰਢੀਆਂ ਹਵਾਵਾਂ (Cold Wave) ਵੀ ਲੋਕਾਂ ‘ਤੇ ਪੂਰਾ ਸੀਤਮ ਢਾਹੁਣਗੀਆਂ। ਇਸ ਦੌਰਾਨ ਕਈ ਹਿੱਸਿਆਂ ‘ਚ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਵੀ ਡਿੱਗ ਸਕਦਾ ਹੈ, ਜਿਸ ਕਾਰਨ ਰਾਤ ਨੂੰ ਕਈ ਇਲਾਕਿਆਂ ‘ਚ ਪਾਣੀ ਜਮ੍ਹਾ ਹੋ ਜਾਵੇਗਾ। ਮੌਸਮ ਵਿਭਾਗ (Meteorological Department) ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਠੰਢ ਤੇ ਧੁੰਦ ਦੇ ਇਸ ਡਬਲ ਅਟੈਕ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਅਗਲੇ 5 ਦਿਨਾਂ ਤੱਕ ਠੰਢ ਤੇ ਧੁੰਦ ਦਾ ਕਹਿਰ
ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਦਿੱਲੀ ਐਨਸੀਆਰ ਵਿੱਚ ਧੁੰਦ ਬਣੀ ਰਹਿ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ‘ਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ। ਇਸ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਸਥਿਤੀ ਦੇ ਮੱਦੇਨਜ਼ਰ ਵਿਭਾਗ ਨੇ ਸਰਦੀਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਯੂਪੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵਿਜ਼ੀਬਿਲਟੀ ਦਾ ਪੱਧਰ ਵੀ ਬਹੁਤ ਘੱਟ ਜਾਵੇਗਾ, ਜਿਸ ਨਾਲ ਇਨ੍ਹਾਂ ਰਾਜਾਂ ਦੀ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਵੇਗੀ।
ਦਿੱਲੀ ਵਿੱਚ ਇਹ ਇਲਾਕਾ ਸਭ ਤੋਂ ਠੰਢਾ
ਜੇਕਰ ਦਿੱਲੀ-ਐਨਸੀਆਰ ਦੀ ਗੱਲ ਕਰੀਏ ਤਾਂ ਦਿੱਲੀ ਦਾ ਰਿਜ ਖੇਤਰ ਸ਼ਹਿਰ ਦਾ ਸਭ ਤੋਂ ਠੰਡਾ ਇਲਾਕਾ ਰਿਹਾ। ਉੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਪਾਰਾ ਨਾਲੋਂ 4.9 ਡਿਗਰੀ ਸੈਲਸੀਅਸ ਘੱਟ ਸੀ। ਇਸ ਦੇ ਨਾਲ ਹੀ ਸਫਦਰਜੰਗ ‘ਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ-ਐਨਸੀਆਰ ਵਿੱਚ ਅਗਲੇ 5 ਦਿਨਾਂ ਤੱਕ ਇਸ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਹਰਿਆਣਾ-ਪੰਜਾਬ ‘ਚ ਠੰਢ ਕਾਰਨ ਬੂਰਾ ਹਾਲ
ਹਰਿਆਣਾ ਅਤੇ ਪੰਜਾਬ ‘ਚ ਵੀ ਧੁੰਦ ਅਤੇ ਮੌਸਮ ਦੀ ਭਵਿੱਖਬਾਣੀ ਜਾਰੀ ਹੈ। ਨਾਰਨੌਲ 2.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਹਰਿਆਣਾ ਦਾ ਸਭ ਤੋਂ ਠੰਡਾ ਸਥਾਨ ਰਿਹਾ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ।
ਜਾਣੋ, ਨਵੇਂ ਸਾਲ ‘ਤੇ ਕਿਹੋ ਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਨਵਾਂ ਸਾਲ ਵੀ ਕੜਾਕੇ ਦੀ ਠੰਢ ਅਤੇ ਧੁੰਦ ਦੇ ਵਿਚਕਾਰ ਲੰਘਣਾ ਹੈ। ਇਸ ਲਈ, ਜੇਕਰ ਤੁਸੀਂ ਖੁੱਲ੍ਹੇ ‘ਚ ਨਵੇਂ ਸਾਲ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪਲਾਨਿੰਗ ਬਣਾ ਰਹੇ ਹੋ, ਤਾਂ ਠੰਢ ਤੋਂ ਬਚਣ ਲਈ ਅੱਗ ਤੇ ਗਰਮ ਕੱਪੜਿਆਂ ਦਾ ਪ੍ਰਬੰਧ ਜ਼ਰੂਰ ਕਰ ਲਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h