ਸ਼ਨੀਵਾਰ, ਮਾਰਚ 21, 2026 02:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਅੰਮ੍ਰਿਤਸਰ ‘ਚ ਹੋਵੇਗਾ G-20 ਸੰਮੇਲਨ 2023, CM Mann ਨੇ ਲਿਆ ਤਿਆਰੀਆਂ ਦਾ ਜਾਇਜ਼ਾ

by Gurjeet Kaur
ਅਕਤੂਬਰ 10, 2022
in Featured News, ਪੰਜਾਬ
0
ਮਾਰਚ-2023 'ਚ ਪੰਜਾਬ 'ਚ ਹੋਵੇਗਾ ਜੀ-20 ਸੰਮੇਲਨ, CM ਮਾਨ ਨੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮਾਰਚ-2023 'ਚ ਪੰਜਾਬ 'ਚ ਹੋਵੇਗਾ ਜੀ-20 ਸੰਮੇਲਨ, CM ਮਾਨ ਨੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

G-20 Summit 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

ਅਗਲੇ ਸਾਲ ਭਾਰਤ ਵਿੱਚ G-20 ਸੰਮੇਲਨ ਹੋਣ ਜਾ ਰਿਹਾ ਹੈ ਤੇ ਮਾਣ ਵਾਲੀ ਗੱਲ ਇਹ ਹੈ ਕਿ ਪੰਜਾਬ ਵੀ ਇਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ…ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਾਰਚ 2023 'ਚ ਪ੍ਰੋਗਰਾਮ ਹੋਣਗੇ…

ਅੱਜ ਅਫ਼ਸਰਾਂ ਨਾਲ ਤਿਆਰੀਆਂ ਨੂੰ ਲੈਕੇ ਮੀਟਿੰਗ ਕੀਤੀ ਤੇ ਤਿਆਰੀਆਂ ਦੀ ਨਿਗਰਾਨੀ ਲਈ ਇੱਕ ਕੈਬਨਿਟ ਸਬ ਕਮੇਟੀ ਵੀ ਬਣਾ ਦਿੱਤੀ ਹੈ… pic.twitter.com/Gz2cI5fZn8

— Bhagwant Mann (@BhagwantMann) October 10, 2022

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

Tags: amritsarBhagwant Manncm punjabG-20 summitlatest newsMarch 2023pro punjab tvpunjabSub cabinet commitee
Share210Tweet131Share52

Related Posts

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.