ਪੰਜਾਬ ਸਰਕਾਰ ਬੀਤੇ ਇੱਕ ਸਾਲ ਤੋਂ ਸਕੂਲ ਸਿੱਖਿਆ, ਉੱਚ-ਸਿੱਖਿਆ ਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ। ਇਸਦਾ ਨਤੀਜਾ ਹੈ ਕਿ ਇਸ ਬਾਰ ਸਕੂਲਾਂ ਵਿਚ ਦਾਖਲੇ 13 ਪ੍ਰਤੀਸ਼ਤ ਤਕ ਵਧੇ ਹਨ ਤੇ ਹੁਣ ਉਮੀਦ ਹੈ ਕਿ ਉੱਚ ਸਿੱਖਿਆ ਦੇ ਅਦਾਰਿਆਂ ਵਿਚ ਵੀ ਇਸ ਬਾਰ ਦਾਖਲਿਆਂ ਦਾ ਗ੍ਰਾਫ ਉੱਚਾ ਹੋਵੇਗਾ।
ਸਿੱਖਿਆ ਮੰਤਰੀ ਬੈਂਸ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਚਲਾਏ ਗਏ ਪ੍ਰੋਜੈਕਟ “ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿਖਿਆ ਦੇ ਮੌਕੇ ਅਪਾਰ” ਦਾ ਰਿਵਿਊ ਕਰਨ ਪਹੁੰਚੇ ਸਨ। ਯੂਨੀਵਰਸਿਟੀ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਸਕੂਲ ਸਿੱਖਿਆ, ਤਕਨੀਕੀ ਸਿਖਿਆ ਤੇ ਉਚੇਰੀ ਸਿੱਖਿਆ ਵਿੱਚ ਆਪਸੀ ਰਾਬਤਾ ਘਟਦਾ ਜਾ ਰਿਹਾ ਸੀ। ਆਪੋ ਆਪਣੀ ਸਮਰੱਥਾ ਨਾਲ ਬਿਹਤਰ ਭਾਵੇਂ ਕਰ ਰਹੇ ਸੀ, ਪਰ ਮਿਲਕੇ ਬਹੁਤ ਬਿਹਤਰ ਵੱਲ ਕਦਮ ਨਹੀਂ ਵਧ ਰਹੇ ਸਨ। ਸਕੂਲ ਵਿਦਿਆਥੀਆਂ, ਓਹਨਾਂ ਦੇ ਮਾਪਿਆਂ ਨੂੰ ਜਾਣਕਾਰੀ ਹੀ ਨਹੀਂ ਸੀ ਕਿ ਓਹਨਾਂ ਦੇ ਘਰ ਦੇ ਨੇੜੇ ਵੱਡੇ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਸੰਪੰਨ, ਵਰਲਡ ਕਲਾਸ ਇਨਫਰਾਸਟਰਕਚਰ ਵਾਲੇ ਉੱਚ ਸਿੱਖਿਆ ਦੇ ਅਦਾਰੇ ਮੌਜੂਦ ਹਨ। ਇਸੇ ਜਾਗਰੂਕਤਾ ਲਈ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਜਿਥੇ ਪੰਜਾਬ ਅੰਦਰਲੇ ਵੱਡੇ ਉੱਚ ਸਿੱਖਿਆ ਦੇ ਅਦਾਰਿਆਂ ਦੇ ਵਿਦਿਅਕ ਟੂਰ ਕਰਵਾਏ ਗਏ ਉਥੇ ਹੀ ਉੱਚ ਸਿੱਖਿਆ ਦੇ ਅਦਾਰਿਆਂ ਨੂੰ ਵੀ ਆਪਣੀ ਪਹੁੰਚ ਸਕੂਲਾਂ ਤੱਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਆਈ ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਇਸ ਵਿਚ ਮੋਹਰੀ ਯੂਨੀਵਰਸਿਟੀ ਬਣੀ। ਹਜ਼ਾਰਾਂ ਵਿਦਿਆਰਥੀਆਂ ਨੂੰ ਅਤੇ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਵੱਲੋਂ ਅਕਾਦਮਿਕ ਵਿਜਿਟ ਕਰਵਾਈ ਗਈ। ਯੂਨੀਵਰਸਿਟੀ ਟੀਮਾਂ ਵੱਲੋਂ ਖੁਦ ਵੀ ਵੱਖੋ ਵੱਖ ਸਕੂਲਾਂ ਵਿੱਚ ਪਹੁੰਚ ਬਣਾ ਕੇ ਪੰਜਾਬ ਅੰਦਰ ਤਕਨੀਕੀ ਸਿੱਖਿਆ ਦੇ ਮੌਜੂਦ ਬੇਹਤਰ ਮੌਕਿਆਂ ਬਾਰੇ ਦੱਸਿਆ ਗਿਆ।
ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ “ਘਰ ਦੇ ਨੇੜੇ, ਮੇਰੇ ਨਾਲ – ਉੱਚ ਸਿੱਖਿਆ ਦੇ ਮੌਕੇ ਅਪਾਰ” ਮਿਸ਼ਨ ਦਾ ਲਾਭ ਸਾਲ 2023-24 ਦੇ ਅਕਾਦਮਿਕ ਦਾਖਲਿਆਂ ਵਿਚ ਮਾਰਕੇ ਦੇ ਮੁਕਾਮ ਹਾਸਲ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਇਸ ਦੌਰਾਨ ਉਹਨਾਂ ਵੱਲੋਂ ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਔਨਲਾਈਨ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਗਈ। ਇਹ ਪੋਰਟਲ ਯੂਨੀਵਰਸਿਟੀ ਦੇ ਆਈ.ਟੀ ਵਿਭਾਗ ਵੱਲੋਂ ਐਡਮਿਸ਼ਨ ਸੈੱਲ ਨਾਲ ਮਿਲਕੇ ਤਿਆਰ ਕੀਤਾ ਗਿਆ ਹੈ। ਕੈਬਿਨੇਟ ਮੰਤਰੀ ਵੱਲੋਂ ਯੂਨੀਵਰਸਿਟੀ ਵਿਖੇ ਪੜ੍ਹਦੇ ਵੱਖੋ-ਵੱਖ ਰਾਜਾਂ ਦੇ ਵਿਦਿਆਰਥੀਆਂ ਨਾਲ ਵੀ ਮਿਲਣੀ ਕੀਤੀ ਗਈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਵਰਸਿਟੀ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਜਲਦ ਦਿਲਵਾਉਣ, ਪੈਨਸ਼ਨ ਦੇ ਦਾਇਰੇ ਚ ਲੈ ਕੇ ਆਉਣ ਸੰਬੰਧੀ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਵੱਲੋਂ ਆਈ.ਕੇ.ਜੀ ਪੀ.ਟੀ.ਯੂ ਦੇ ਉਪ-ਕੁਲਪਤੀ ਦੀ ਨਿਯੁਕਤੀ ਵੀ ਇਸੇ ਮਹੀਨੇ ਕਰਨ ਦੇ ਸੰਕੇਤ ਦਿੱਤੇ ਗਏ। ਉਹਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਦਾ ਜਿਕਰ ਕਰਦੇ ਹੋਏ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਦੇਸ਼ ਚ ਸੱਭ ਤੋਂ ਅੱਗੇ ਰੱਖਣ ਦਾ ਟੀਚਾ ਰੱਖਣ ਬਾਰੇ ਵੀ ਪੰਜਾਬ ਸਰਕਾਰ ਦਾ ਵਿਜ਼ਨ ਮੰਚ ਤੋਂ ਸਾਂਝਾ ਕੀਤਾ! ਇਸ ਮੌਕੇ ਯੂਨੀਵਰਸਿਟੀ ਦੀ ਖਾਸ ਪਹਿਚਾਣ ਵੱਖੋ-ਵੱਖ ਰਾਜਾਂ ਦੇ ਲੋਕ ਨਾਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ |ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਸਾਰੇ ਡੀਨ ਅਤੇ ਉੱਚ ਅਧਿਕਾਰੀ ਸ਼ਾਮਿਲ ਰਹੇ! ਧੰਨਵਾਦ ਦਾ ਪ੍ਰਸਤਾਵ ਡੀਨ ਪੀ.ਐਂਡ.ਈ.ਪੀ ਡਾ.ਆਰ.ਪੀ.ਐਸ ਬੇਦੀ ਵੱਲੋਂ ਰੱਖਿਆ ਗਿਆ ਤੇ ਮੰਚ ਸੰਚਾਲਨ ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾਂ ਵੱਲੋਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h