ਖੰਨਾ ਪੁੱਜੇ ਕੈਬਿਨੇਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਟੈਟ ਪੇਪਰ ਮੁੱਦੇ ਉਪਰ ਕਿਹਾ ਕਿ ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ। ਇਸਦੇ ਨਾਲ ਹੀ ਓਵਰਏਜ ਡਾਕਟਰ ਦੀ ਭਰਤੀ ਸੰਬੰਧੀ ਵਾਇਰਲ ਹੋਈ ਵੀਡੀਓ ਉਪਰ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ। ਇਸਦੇ ਨਾਲ ਹੀ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਟੈਟ ਪੇਪਰ ਮਾਮਲੇ ਚ ਸਰਕਾਰ ਵੱਲੋਂ ਨਹੀਂ ਅਫ਼ਸਰਸ਼ਾਹੀ ਵੱਲੋਂ ਲਾਪਰਵਾਹੀ ਹੋਈ ਹੈ ਜੋਕਿ ਸਰਕਾਰ ਬਰਦਾਸ਼ਤ ਨਹੀਂ ਕਰੇਗੀ।
ਖੰਨਾ ਪੁੱਜੇ ਕੈਬਿਨੇਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਟੈਟ ਪੇਪਰ ਮਾਮਲੇ ਨੂੰ ਲੈਕੇ ਸਰਕਾਰ ਪੂਰੀ ਗੰਭੀਰ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੇਲ੍ਹਾਂ ਅੰਦਰ ਮੁੜ ਗੜਬੜੀ ਦੇ ਅਲਰਟ ਉਪਰ ਓਹਨਾਂ ਕਿਹਾ ਕਿ ਸਰਕਾਰ ਪੂਰੀ ਅਲਰਟ ਹੈ। ਜੇਲ੍ਹਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਓਥੇ ਹੀ ਓਵਰਏਜ ਡਾਕਟਰ ਭਰਤੀ ਮਾਮਲੇ ਚ ਮੰਤਰੀ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ।
ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਟੈਟ ਮਾਮਲੇ ਚ ਅਫ਼ਸਰਸ਼ਾਹੀ ਦੀ ਲਾਪਰਵਾਹੀ ਹੈ। ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ। ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਐਲਾਨ ਕੀਤੇ ਜਾਣ ਉਪਰ ਓਹਨਾਂ ਕਿਹਾ ਕਿ ਭਾਵੇਂ 13 ਉਮੀਦਵਾਰ ਐਲਾਨ ਦਿੱਤੇ ਜਾਣ ਸਾਰਿਆਂ ਦੀ ਜ਼ਮਾਨਤ ਜ਼ਬਤ ਹੋਵੇਗੀ।
ਜਾਣੋ ਸਾਰਾ ਮਾਮਲਾ
PSTET ਪ੍ਰੀਖਿਆ ਦੇ ਸਮਾਜਿਕ ਸਿਖਿਆ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ਵਿੱਚ ਉੱਤਰਾਂ ਵਜੋਂ ਦਿੱਤੇ ਗਏ ਚਾਰ ਵਿਕਲਪਾਂ ਵਿੱਚੋਂ ਸਹੀ ਵਿਕਲਪ ਪਹਿਲਾਂ ਹੀ ਮੋਟੇ ਅੱਖਰਾਂ ਵਿੱਚ ਛਾਪਿਆ ਗਿਆ ਸੀ। ਜਾਣਕਾਰੀ ਮੁਤਾਬਕ ਅਧਿਆਪਕਾਂ ਦੀ ਸਰਕਾਰੀ ਨੌਕਰੀ ਲਈ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਯੋਗਤਾ ਹੈ ਤੇ ਇਹ ਕੇਂਦਰ ਸਰਕਾਰ ਵੱਲੋਂ ਲਗਪਗ ਹਰ ਸਾਲ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰੀ ਸਕੂਲਾਂ ਅਤੇ ਬੀਐੱਡ ਅਤੇ ਈਟੀਟੀ ਪਾਸ ਅਧਿਆਪਕ ਸਰਕਾਰੀ ਨੌਕਰੀਆਂ ਵਿੱਚ ਭਰਤੀ ਲਈ ਹੋਰ ਉਡੀਕ ਕਰ ਰਹੇ ਹਨ।
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਐਤਵਾਰ ਨੂੰ ਲਈ ਗਈ। ਇਹ ਟੈਸਟ ਇਸ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਵਲੋਂ ਲਿਆ ਗਿਆ। ਜੀ.ਐਨ.ਡੀ.ਯੂ ਇਸ ਪ੍ਰੀਖਿਆ ਲਈ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਪੇਪਰ ਤਿਆਰ ਕਰਨ ਅਤੇ ਇਸ ਦਾ ਨਤੀਜਾ ਪ੍ਰਾਪਤ ਕਰਨ ਤੱਕ ਦੀ ਜ਼ਿੰਮੇਵਾਰੀ ਖੁਦ ਇਸ ਦੇ ਸਟਾਫ ਦੀ ਲਗਾਈ ਗਈ ਸੀ। ਟੈਟ ਪ੍ਰਸ਼ਨ ਪੱਤਰ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਹਰੇਕ ਪ੍ਰਸ਼ਨ ਲਈ ਚਾਰ ਵਿਕਲਪ ਦਿੱਤੇ ਗਏ, ਜਿਨ੍ਹਾਂ ਚੋਂ ਉਮੀਦਵਾਰ ਨੂੰ ਸਹੀ ਵਿਕਲਪ ਚੁਣਨਾ ਹੈ ਅਤੇ ਪੈਨਸਿਲ ਨਾਲ ਆਪਣੇ ਬਿੰਦੂ ਨੂੰ ਗੂੜ੍ਹਾ ਕਰਨਾ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h