ਐਤਵਾਰ, ਜੁਲਾਈ 27, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਰਾਜਪਾਲ ਨੂੰ ਪੰਜਾਬ ਤੋਂ ਤੁਰੰਤ ਕੀਤਾ ਜਾਵੇ ਤਬਦੀਲ: ਮਲਵਿੰਦਰ ਸਿੰਘ ਕੰਗ

ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ: ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ ‘ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ।
ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਨਿੰਦਣਯੋਗ ਅਤੇ ਬਹੁਤ ਹੀ ਮੰਦਭਾਗਾ ਹੈ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਦਖਲਅੰਦਾਜ਼ੀ ਕਰਕੇ ਪੰਜਾਬ ਦੇ ਵਿਕਾਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।
ਰਾਜਪਾਲ ਨੂੰ ਆਪਣੀਆਂ ਸੀਮਾਵਾਂ ਦਾ ਖਿਆਲ ਰੱਖਣ ਅਤੇ ਇਸ ਨੂੰ ਪਾਰ ਨਾ ਕਰਨ ਦੀ ਸਲਾਹ ਦਿੰਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ ਪਰ ਮਾਨ ਸਰਕਾਰ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਲਈ ਚੁਣੀ ਗਈ ਸਰਕਾਰ ਹੈ, ਇਸ ਲਈ ਉਨ੍ਹਾਂ ਨੂੰ ਵਿਕਾਸ ਕਾਰਜਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਸਗੋਂ ਉਹ ਰਾਜ ਦੀ ਕਾਇਆ ਕਲਪ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਦੀ ਵਿਦਿਅਕ ਯਾਤਰਾ ਦੇ ਵੇਰਵੇ ਮੰਗੇ। ਨਸ਼ਿਆਂ ਬਾਰੇ ਉਨ੍ਹਾਂ ਦੀਆਂ ਤਾਜ਼ਾ ਟਿੱਪਣੀਆਂ ਤੋਂ ਪਤਾ ਲੱਗਦਾ ਹੈ ਕਿ ਉਹ ਸੱਤਾਧਾਰੀ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀਆਂ ਧੁਨਾਂ ‘ਤੇ ਕੰਮ ਕਰ ਰਹੇ ਹਨ। ਕੰਗ ਨੇ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਦੇ ਰਾਜਪਾਲ ਸਰਕਾਰ ਨੂੰ ਕਮਜ਼ੋਰ ਕਰਨ ਵਾਲਾ ਹਥਿਆਰ ਬਣ ਗਏ ਹਨ ਅਤੇ ਪੰਜਾਬ ਦੇ ਰਾਜਪਾਲ ਵਿਰੋਧੀ ਧਿਰ ਵਾਂਗ ਕੰਮ ਕਰ ਰਹੇ ਹਨ।
ਉਨ੍ਹਾਂ ਰਾਜਪਾਲ ਨੂੰ ਯਾਦ ਦਿਵਾਇਆ ਕਿ ਧਾਰਾ 157 ਦੇ ਤਹਿਤ, ਮੁੱਖ ਮੰਤਰੀ ਅਤੇ ਰਾਜਪਾਲ, ਦੋਵੇਂ ਭਾਰਤ ਦੇ ਸੰਵਿਧਾਨ ਪ੍ਰਤੀ ਜਵਾਬਦੇਹ ਹਨ ਅਤੇ ਰਾਜਪਾਲ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਅਨੁਸਾਰ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਨੇ ਵੀ ਕਿਹਾ ਹੈ, “ਖਰੜਾ ਕਮੇਟੀ ਨੇ ਮਹਿਸੂਸ ਕੀਤਾ, ਜਿਵੇਂ ਕਿ ਸਦਨ ਵਿੱਚ ਹਰ ਕੋਈ ਜਾਣਦਾ ਹੈ, ਕਿ ਰਾਜਪਾਲ ਕੋਲ ਕਿਸੇ ਕਿਸਮ ਦੇ ਕਾਰਜ ਜਾਂ ਸ਼ਕਤੀਆਂ ਨਹੀਂ ਹੁੰਦੀਆਂ। ਸੰਵਿਧਾਨ ਦੇ ਸਿਧਾਂਤਾਂ ਦੇ ਅਨੁਸਾਰ, ਉਸਨੂੰ ਸਾਰੇ ਮਾਮਲਿਆਂ ਵਿੱਚ ਆਪਣੇ ਮੰਤਰਾਲੇ ਦੀ ਸਲਾਹ ਦੀ ਪਾਲਣਾ ਕਰਨੀ ਹੁੰਦੀ ਹੈ।”
‘ਆਪ’ ਦੇ ਬੁਲਾਰੇ ਨੇ ਕਿਹਾ ਕਿ ਰਾਜਪਾਲ ਨੇ ਇਸ ਪੱਤਰ ਨੂੰ ਪਹਿਲਾਂ ਮੁੱਖ ਮੰਤਰੀ ਦਫ਼ਤਰ ਭੇਜਣ ਦੀ ਬਜਾਏ ਮੀਡੀਆ ਨੂੰ ਦਿੱਤਾ ਗਿਆ ਕਿਉਂਕਿ ਉਹ ਭਾਜਪਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ ਅਤੇ ਉਹ ਲੋਕਾਂ ਦਾ ਧਿਆਨ ‘ਆਪ’ ਸਰਕਾਰ ਦੇ ਚੰਗੇ ਅਤੇ ਲੋਕ ਪੱਖੀ ਕੰਮਾਂ ਤੋਂ ਹਟਾਉਣਾ ਚਾਹੁੰਦੇ ਹਨ, ਜੋ ਉਹ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੇ ਹਨ।
ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਬੁਲਾਰੇ ਡਾ ਸੰਨੀ ਆਹਲੂਵਾਲੀਆ ਨੇ ਐਤਵਾਰ ਨੂੰ ‘ਆਪ’ ਵੱਲੋਂ ਮੋਦੀ-ਅਡਾਨੀ ਦੀ ਜੋੜੀ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਆਪ ਆਗੂਆਂ ‘ਤੇ ਕੀਤੇ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਲਈ ਰਾਜਪਾਲ ਅਤੇ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿਚ ਆਪ ਦੇ 22 ਤੋਂ ਜ਼ਿਆਦਾ ਆਗੂ ਜ਼ਖ਼ਮੀ ਹੋਏ ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ। ਪ੍ਰੈਸ ਕਾਨਫਰੰਸ ਵਿੱਚ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ ਅਤੇ ਰਾਜ ਕੌਰ ਗਿੱਲ ਮੌਜੂਦ ਸਨ ਜਿਨ੍ਹਾਂ ਦੇ ਲਾਠੀਚਾਰਜ ਦੌਰਾਨ ਸੱਟਾਂ ਲੱਗੀਆਂ ਸਨ।
ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਨੇ ਮੋਦੀ-ਅਡਾਨੀ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਉਹ ਭਾਜਪਾ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਇੱਕ ਵਿਅਕਤੀ ਨੂੰ ਐਨਾ ਫ਼ਾਇਦਾ ਕਿਉਂ ਪਹੁੰਚਾਇਆ ਜਾ ਰਹੇ। ਕਦੇ ਨਰਿੰਦਰ ਮੋਦੀ ਅਡਾਨੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ ਅਤੇ ਕਦੇ ਅਡਾਨੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਦੇਸ਼ ਦੌਰਾ ਕਰਦੇ ਹਨ। ਕਿਵੇਂ ਸਿਰਫ਼ 8 ਸਾਲਾਂ ਵਿੱਚ ਗੌਤਮ ਅਡਾਨੀ ਦੀ ਸੰਪਤੀ 37 ਹਜ਼ਾਰ ਕਰੋੜ ਤੋਂ ਵਧ ਕੇ 13 ਲੱਖ ਕਰੋੜ ਹੋ ਗਈ ਜਦਕਿ ਬਾਕੀ ਦੇਸ਼ ਦੀ ਅਰਥਵਿਵਸਥਾ ਸੰਕਟ ਨਾਲ ਜੂਝ ਰਹੀ ਹੈ ਅਤੇ ਬੇਰੁਜ਼ਗਾਰੀ ਦਰ ਸਿਖ਼ਰ ‘ਤੇ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpimmediately transferredmalwinder singh kangpropunjabtvpunjabthe behestthe governor
Share204Tweet128Share51

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.