ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਪਹਿਲਾਂ ਹਮਾਇਤ ਤੇ ਫਿਰ ਇਸ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਨਰਾਜ਼ਗੀ ਸਾਫ ਦੇਖਣ ਨੂੰ ਮਿਲੀ ਸੀ ਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਰਾਜਪਾਲ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਤੇ ਰਾਜਪਾਲ ਵਿਚਕਾਰ ਤਕਰਾਰ ਵੱਧਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਇਕ ਚਿੱਠੀ ਲਿਖੀ ਗਈ ਹੈ। ਜਿਸ ਰਾਜਪਾਲ ਨੇ ਕਿਹਾ ਕਿ ਸ਼ਾਇਦ ਤੁਸੀਂ ਮੇਰੇ ਤੋਂ ‘Too Much’ ਨਰਾਜ਼ ਲੱਗਦੇ ਹੋ। ਮੀਡੀਆ ਨੂੰ ਦਿੱਤੇ ਬਿਆਨਾਂ ‘ਚ ਤੁਹਾਡੀ ਨਰਾਜ਼ਗੀ ਸਾਫ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਤੁਹਾਡੀ ਲੀਗਲ ਟੀਮ ਤੁਹਾਨੂੰ ਸਹੀ ਸਲਾਹ ਨਹੀਂ ਦੇ ਰਹੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਸੰਵਿਧਾਨ ਦੀ ਧਾਰਾ 167,168 ਪੜ੍ਹਣ ਦੀ ਸਲਾਹ ਵੀ ਦਿੱਤੀ ਹੈ।