ਐਤਵਾਰ, ਅਕਤੂਬਰ 18, 2026 09:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

by Pro Punjab Tv
ਸਤੰਬਰ 30, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਉਨ੍ਹਾਂ ਕਿਹਾ, “ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ ‘ਸ਼ਬਦ ਗੁਰੂ’ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।”

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ ‘ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।”

ਉਨ੍ਹਾਂ ਕਿਹਾ, “ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ ‘ਸ਼ਬਦ ਗੁਰੂ ਸਾਹਿਬ’ ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।”

ਉਨ੍ਹਾਂ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਏਗਾ।”

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸਤਿਕਾਰ ਐਕਟ, 2026’ ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Tags: Aam Aadmi Party Punjabcm bhagwant mannlatest newspro punjab tvpunjab news
Share205Tweet128Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.