ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚੇ ਦੇ ਮਾਮਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਟੋਲ ਪਲਾਜ਼ੇ ਮੁੜ ਤੋਂ ਚਾਲੂ ਕਰਨ ਦੇ ਹੁਕਮ ਦਿੱਤੇ।
ਹਾਈ ਕੋਰਟ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨਿਰਦੇਸ਼ ਦਿੰਦਿਆਂ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h