ਸ਼ਨੀਵਾਰ, ਅਗਸਤ 9, 2025 02:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ 15 ਫ਼ਰਵਰੀ ਤੋਂ ਸ਼ੁਰੂ ਕਰੇਗੀ ਮੈਗਾ ਟੀਕਾਕਰਨ ਮੁਹਿੰਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ।

by Bharat Thapa
ਨਵੰਬਰ 12, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ‘ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ ‘ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ।

ਮੀਟਿੰਗ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਯੂਨੀਵਰਸਿਟੀ (ਗਡਵਾਸੂ) ਦੇ ਮਾਹਰਾਂ ਵੱਲੋਂ ਮੰਤਰੀ ਸਮੂਹ ਨੂੰ ਦੱਸਿਆ ਗਿਆ ਕਿ ਲੰਪੀ ਸਕਿਨ ਬੀਮਾਰੀ ਨਾਲ ਮੱਝਾਂ ਦੇ ਪ੍ਰਭਾਵਤ ਹੋਣ ਦੀ ਕੌਮੀ ਦਰ 1 ਤੋਂ ਡੇਢ ਫ਼ੀਸਦੀ ਹੈ। ਇਸ ‘ਤੇ ਕੈਬਨਿਟ ਮੰਤਰੀਆਂ ਨੇ 7 ਮੈਂਬਰੀ ਮਾਹਰ ਕਮੇਟੀ ਬਣਾਉਣ ਦੀ ਹਦਾਇਤ ਦਿੱਤੀ, ਜੋ ਮੱਝਾਂ ਨੂੰ ਗੋਟ ਪੌਕਸ ਟੀਕਾ ਲਗਾਉਣ ਸਬੰਧੀ ਆਪਣੇ ਸੁਝਾਅ 10 ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਕੀਤੀ ਗਈ ਹੈ। ਕਮੇਟੀ ਵਿੱਚ ਗਡਵਾਸੂ ਤੋਂ 3, ਪਸ਼ੂ ਪਾਲਣ ਵਿਭਾਗ ਪੰਜਾਬ ਤੋਂ 2, ਪਸ਼ੂ ਪਾਲਣ ਵਿਭਾਗ ਭਾਰਤ ਸਰਕਾਰ ਅਤੇ ਭਾਰਤੀ ਪਸ਼ੂ ਖੋਜ ਸੰਸਥਾ ਬਰੇਲੀ ਤੋਂ 1-1 ਵੈਟਰਨਰੀ ਮਾਹਰ ਨੂੰ ਸ਼ਾਮਲ ਕੀਤਾ ਗਿਆ ਹੈ।

ਸੂਬੇ ਵਿੱਚ ਚਲ ਰਹੀ ਗਲ-ਘੋਟੂ ਅਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸਮੀਖਿਆ ਦੌਰਾਨ ਕੈਬਨਿਟ ਮੰਤਰੀਆਂ ਨੂੰ ਦੱਸਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਲ-ਘੋਟੂ ਬੀਮਾਰੀ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਮੂੰਹ-ਖੁਰ ਦੀ ਬੀਮਾਰੀ ਦਾ ਟੀਕਾਕਰਨ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ‘ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹਨ।

Tags: aap punjab governmentbhagwant mann cmpro punajb tv
Share206Tweet129Share52

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.