ਸ਼ੁੱਕਰਵਾਰ, ਜੁਲਾਈ 11, 2025 12:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਨੇ ਪੰਜ ਸਾਲਾਂ ‘ਚ ਮੁਨਾਫ਼ੇ ਵਾਲੇ ਕਿੱਤੇ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ ਮਿੱਥਿਆ: ਲਾਲਜੀਤ ਸਿੰਘ ਭੁੱਲਰ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ।

by Bharat Thapa
ਜਨਵਰੀ 3, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5, 000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪਿਛਲੇ ਵਰ੍ਹੇ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ। ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਪੰਜਾਬ ਸਰਕਾਰ ਨੇ ਝੀਂਗਾ ਪਾਲਣ ਨੂੰ ਅਗਲੇ ਪੰਜ ਸਾਲਾਂ ਦੌਰਾਨ 5, 000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਦੀ ਵਿਉਂਤਬੰਦੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਡੈਮੋਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਝੀਂਗਾ ਪਾਲਕ ਕਿਸਾਨਾਂ ਨੂੰ ਮੁਫ਼ਤ ਸਿਖਲਾਈ ਅਤੇ ਮਿੱਟੀ-ਪਾਣੀ ਦੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ‘ਤੇ ਕਿਸਾਨਾਂ ਨੂੰ ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਪਲਾਈ ਕੀਤਾ ਜਾ ਰਿਹਾ ਹੈ। ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇਕ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਉਸਾਰੀ ਅਧੀਨ ਹੈ, ਜਿਸ ਦਾ ਕੰਮ ਛੇਤੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਮੱਛੀ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੱਛੀ ਪਾਲਣ ਦੀਆਂ ਉੱਨਤ ਤਕਨੀਕਾਂ ਜਿਵੇਂ ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਉਫ਼ਲੋਕ ਤਕਨਾਲੌਜੀ ਨੂੰ ਵੀ ਇਸ ਸਕੀਮ ਅਧੀਨ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ। ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਸਬਸਿਡੀ 40 ਫ਼ੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapLaljit Singh Bhullarpro punjab tvPunjab CMpunjab governmentpunjabi news
Share206Tweet129Share52

Related Posts

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025
Load More

Recent News

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

Weather Update: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਅੱਜ ਪਏਗਾ ਤੇਜ਼ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.