ਵੀਰਵਾਰ, ਨਵੰਬਰ 5, 2026 01:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

by Pro Punjab Tv
ਜੂਨ 8, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ।

 

ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ ‘ਤੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ‘ਤੇ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਪੈ ਰਹੀ ਹੈ। ਡੀਜ਼ਲ, ਐਲ.ਪੀ.ਜੀ., ਸੀ.ਐਨ.ਜੀ. ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਹੋਰ ਮਹਿੰਗੀ ਹੋ ਗਈ ਹੈ।

 

ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ-ਈਰਾਨ ਜੰਗ ਸਮੇਤ ਅੰਤਰਰਾਸ਼ਟਰੀ ਘਟਨਾਕ੍ਰਮਾਂ ਨੂੰ ਬਹਾਨਾ ਬਣਾ ਕੇ ਨਾਗਰਿਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਦੇ ਵਾਅਦੇ ‘ਤੇ ਸੱਤਾ ਵਿੱਚ ਆਉਣ ਦੇ ਬਾਵਜੂਦ, ਭਾਜਪਾ ਇਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਨਾਕਾਮ ਰਹੀ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਸਥਾਨਕ ਢਾਬਿਆਂ/ਹੋਟਲਾਂ ਨੂੰ ਪ੍ਰਭਾਵਿਤ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰਾਂ, ਰੇਹੜੀ ਵਾਲਿਆਂ ਅਤੇ ਸਥਾਨਕ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਅਸਰ ਪਾਇਆ ਹੈ। ਹੁਣ ਘਰੇਲੂ ਐਲਪੀਜੀ ਦੀਆਂ ਕੀਮਤਾਂ ਵੀ ਵਧਣ ਨਾਲ ਪਰਿਵਾਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਆਰਥਿਕ ਦਬਾਅ ਹੋਰ ਵਧੇਗਾ।

 

ਵਿੱਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਆਮ ਲੋਕਾਂ ਦੀ ਖਰੀਦ ਸ਼ਕਤੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਦੌਰੇ ਕਰਦੇ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅੰਦਰ ਨਾਗਰਿਕਾਂ ਨੂੰ ਰਾਹਤ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।

 

ਐਲਪੀਜੀ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਵਾਧਾ ਕਰਨ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਨੂੰ ਆਰਥਿਕ ਤੰਗੀ ਵੱਲ ਧੱਕ ਰਿਹਾ ਹੈ। ਕੇਂਦਰ ਨੂੰ ਆਮ ਲੋਕਾਂ ‘ਤੇ ਬੋਝ ਪਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਅਸਲ ਰਾਹਤ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ।

Tags: latest newslatest Updatepro punjab tvpropunjabnewspropunjabtvpunjabpunjab governmentpunjab newspunjabi news
Share202Tweet126Share51

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.