Ind vs Aus 2nd ODI: ਵਿਸ਼ਾਖਾਪਟਨਮ ‘ਚ ਦੂਜੇ ਵਨਡੇ ‘ਚ ਟੀਮ ਇੰਡੀਆ ਨੇ ਸ਼ਰਮਨਾਕ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ਾਂ ਅੱਗੇ ਝੁਕ ਗਈ ਅਤੇ ਸਿਰਫ 117 ਦੇ ਸਕੋਰ ‘ਤੇ ਆਲ ਆਊਟ ਹੋ ਗਈ।
ਇਸ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਉਸ ਲਈ ਸਹੀ ਸਾਬਤ ਹੋਇਆ। ਮਿਸ਼ੇਲ ਸਟਾਰਕ ਦੀ ਖਤਰਨਾਕ ਗੇਂਦਬਾਜ਼ੀ ਨੇ ਟੀਮ ਇੰਡੀਆ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ। ਇਸ ਮੈਚ ‘ਚ ਮਿਸ਼ੇਲ ਸਟਾਰਕ ਨੇ 5 ਵਿਕਟਾਂ ਲਈਆਂ। ਭਾਰਤ ਵੱਲੋਂ ਵਿਰਾਟ ਕੋਹਲੀ ਸਭ ਤੋਂ ਵੱਧ 31 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਰਹੇ।
117 ‘ਤੇ ਆਲ ਆਊਟ ਹੋ ਗਈ ਟੀਮ ਇੰਡੀਆ
ਭਾਰਤੀ ਟੀਮ 117 ਦੇ ਸਕੋਰ ‘ਤੇ ਆਲ ਆਊਟ ਹੋ ਗਈ, ਪੂਰੇ ਮੈਚ ‘ਚ ਤਬਾਹੀ ਮਚਾਉਣ ਵਾਲੇ ਮਿਸ਼ੇਲ ਸਟਾਰਕ, ਮੁਹੰਮਦ ਸਿਰਾਜ ਨੂੰ ਕਲੀਨ ਬੋਲਡ ਕੀਤਾ ਅਤੇ ਇਸ ਦੇ ਨਾਲ ਹੀ ਭਾਰਤੀ ਪਾਰੀ ਦਾ ਅੰਤ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h