Raghav Chadha on MP Sanjay Singh’s Suspension: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਨੀਪੁਰ ਮਾਮਲੇ ‘ਤੇ ਸਵਾਲ ਕੀਤੇ ਜਾਣ ‘ਤੇ ਰਾਜ ਸਭਾ ਦੇ ਚੇਅਰਮੈਨ ਵੱਲੋਂ ਪੂਰੇ ਮੌਨਸੂਨ ਸੈਸ਼ਨ ਲਈ ਸਸਪੈਂਡ ਕਰਨ ਦੇ ਫ਼ੈਸਲੇ ਖ਼ਿਲਾਫ਼ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।
ਮੰਗਲਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸੰਸਦ ਵਿੱਚ ਸ਼ਾਇਦ ਹੀ ਕਦੇ ਅਜਿਹਾ ਹੋਇਆ ਹੋਵੇਗਾ, ਜਿੱਥੇ ਦੇਸ਼ ਦੇ ਇੱਕ ਭਖਦੇ ਮੁੱਦੇ ‘ਤੇ ਸਵਾਲ ਕਰਨ ਲਈ ਕਿਸੇ ਰਾਜ ਸਭਾ ਮੈਂਬਰ ਨੂੰ ਮੁਅੱਤਲ ਕੀਤਾ ਗਿਆ ਹੋਵੇ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸੰਸਦ ਦਾ ਪੂਰੇ ਸੈਸ਼ਨ ਲਈ ਸਸਪੈਂਡ ਵਿਸ਼ੇਸ਼ ਪਰਿਸਥਿਤੀ ਵਿੱਚ ਕੀਤਾ ਜਾਂਦਾ ਹੈ। ਅਜਿਹਾ ਤਦ ਹੀ ਕੀਤਾ ਜਾਂਦਾ ਹੈ ਜਦੋਂ ਉਸ ਮੈਂਬਰ ਨੇ ਸਦਨ ਦੇ ਅੰਦਰ ਕੋਈ ਹਿੰਸਕ ਕਾਰਜ ਕੀਤਾ ਹੋਵੇ ਜਾਂ ਉਸ ਨੇ ਸੰਸਦ ਦਾ ਕੋਈ ਪ੍ਰਸਤਾਵ ਪਾੜਕੇ ਸਭਾਪਤੀ ਦੀ ਕੁਰਸੀ ਦੇ ਵੱਲ ਸੁੱਟਿਆ ਹੋਵੇ ਜਾਂ ਉਸ ਨੇ ਆਪਣੀ ਕਿਸੇ ਗਤੀਵਿਧੀ ਰਾਹੀਂ ਸੰਸਦ ਦੀ ਗਰਿਮਾ ਨੂੰ ਠੇਸ ਪਹੁੰਚਾਈ ਹੈ।
ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸਿਰਫ਼ ਸਭਾਪਤੀ ਦੀ ਕੁਰਸੀ ਦੇ ਕੋਲ ਜਾ ਕੇ ਸਵਾਲ ਕਰਨ ਲਈ ਪੂਰੇ ਸੈਸ਼ਨ ਵਿਚੋਂ ਹੀ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਣੀਪੁਰ ਦੀ ਘਟਨਾ ਸਿਰਫ਼ ਇੱਕ ਰਾਜ ਦਾ ਮਸਲਾ ਨਹੀਂ ਹੈ ਸਗੋਂ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਇਸ ਲਈ ਇਸ ਮੁੱਦੇ ‘ਤੇ ਸੰਸਦ ਵਿੱਚ ਵਿਸ਼ੇਸ਼ ਚਰਚਾ ਕਰਾਉਣ ਦੀ ਜ਼ਰੂਰਤ ਹੈ।
Parliament functions on the basis of rules of procedure and past precedents. I quoted an important precedent today in the Rajya Sabha while demanding a discussion on the burning issue of #Manipur.
On August 17, 2012, the Chairman of Rajya Sabha received multiple notices from MPs… pic.twitter.com/YNyEj9qV1T
— Raghav Chadha (@raghav_chadha) July 25, 2023
ਰਾਘਵ ਚੱਢਾ ਨੇ ਕਿਹਾ ਕਿ ਮਣੀਪੁਰ ਵਿੱਚ ਹੋ ਰਹੀ ਹਿੰਸਾ ਦਾ ਬੁਰਾ ਪ੍ਰਭਾਵ ਹੁਣ ਆਸਪਾਸ ਦੇ ਰਾਜਾਂ ‘ਤੇ ਵੀ ਪੈਣ ਲਗਾ ਹੈ। ਅੱਜ ਮਿਜ਼ੋਰਮ ਵਿੱਚ ਵੀ ਮਨੀਪੁਰ ਦੀ ਤਰਜ਼ ‘ਤੇ ਇੱਕ ਘਟਨਾ ਵਾਪਰੀ ਜਿੱਥੇ ਇੱਕ ਵਿਸ਼ੇਸ਼ ਸਮੁਦਾਏ ਦੇ ਲੋਕਾਂ ‘ਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਨੂੰ ਰਾਜ ਛੱਡ ਕੇ ਬਾਹਰ ਜਾਣ ਨੂੰ ਕਿਹਾ ਗਿਆ। ਜੇਕਰ ਇਸ ਮਾਮਲੇ ਦਾ ਛੇਤੀ ਸਮਾਧਾਨ ਨਹੀਂ ਕੀਤਾ ਗਿਆ ਤਾਂ ਇਹ ਪੂਰੇ ਨਾਰਥ- ਈਸਟ ਦੇ ਰਾਜਾਂ ਲਈ ਖ਼ਤਰਾ ਬਣ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਮਨੀਪੁਰ ਵਿੱਚ ਸਿਰਫ਼ ਸੰਵਿਧਾਨ ਦੀ ਧਾਰਾ 355 ਅਤੇ 356 ਦਾ ਹੀ ਉਲੰਘਣਾ ਨਹੀਂ ਹੋਇਆ ਹੈ ਸਗੋਂ ਉੱਥੇ ਮਨੁੱਖਤਾ ‘ਤੇ ਹਮਲਾ ਹੋਇਆ ਹੈ। ਸ਼ਾਂਤੀ-ਵਿਵਸਥਾ ਕਾਇਮ ਰੱਖਣ ‘ਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ। ਕਾਨੂੰਨ-ਵਿਵਸਥਾ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਹੈ। ਇਸ ਲਈ ਕੇਂਦਰ ਸਰਕਾਰ ਤੁਰੰਤ ਮਣੀਪੁਰ ਦੀ ਵੀਰੇਨ ਸਿੰਘ ਸਰਕਾਰ ਨੂੰ ਬਰਖ਼ਾਸਤ ਕਰੇ ਅਤੇ ਉੱਥੇ ਰਾਸ਼ਟਰਪਤੀ ਸ਼ਾਸਨ ਲਾਗੂ ਕਰੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h