Gurdwara Sri Panja Sahib in Pakistan: ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਇੱਕ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਹੋਇਆ ਰਵਾਨਾ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਇਹ ਜਥਾ ਪਾਕਿਸਤਾਨ ਦੇ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੇ ਲਈ ਹੋਇਆ ਰਵਾਨਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ। ਉਨ੍ਹਾਂ ਕਿਹਾ ਕਿ ਸਮਣੀਗਿਆ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਲਈ ਕੇਂਦਰ ਸਰਕਾਰ ਨੂੰ ਭੇਜਿਆ ਸੀ ਜਿਸਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਚੋਂ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ ਉਨ੍ਹਾਂ ਨੂੰ ਬਹੁਤ ਭਾਰੀ ਰੋਸ ਹੈ।
ਇਸ ਦੌਰਾਨ ਅਪੀਲ ਕੀਤੀ ਗਈ ਕਿ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜ਼ੇ ਲਗਾਏ ਜਾਣ ਤਾਂ ਕਿ ਉਹ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ 1052 ਸ਼ਰਧਾਲੂਆਂ ਦਾ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਲਈ ਭੇਜਿਆ ਜਾ ਰਿਹਾ ਹੈ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ। ਉਨ੍ਹਾਂ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ। ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ।
ਪਾਕਿਸਤਾਨ ਲਈ ਜੱਥਾ ਰਵਾਨਾ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਹੈ। 9 ਅਪ੍ਰੈਲ ਨੂੰ ਇਹ ਜੱਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ, ਜਿੱਥੋਂ 10 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਠਹਿਰੇਗਾ। ਉਹ 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪੁੱਜਣਗੇ, ਜਿੱਥੇ ਉਹ 14 ਅਪ੍ਰੈਲ ਨੂੰ ਮੁੱਖ ਪ੍ਰੋਗਰਾਮ ਵਿਚ ਹਿੱਸਾ ਲੈਣਗੇ | 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ, ਜਿੱਥੋਂ ਉਹ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਮਾਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ | 17 ਅਪ੍ਰੈਲ ਨੂੰ ਲਾਹੌਰ ਦੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਜਥਾ 18 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ |
ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਜਥੇ ਸਮੇਤ ਗੁਰਬਾਣੀ ਗੁਟਕਾ ਸਾਹਿਬ, ਕੰਘਾ, ਕੰਗਣ, ਸਬਰ, ਲੋਈਆਂ, ਚਾਹ ਪੱਤੀ ਆਦਿ ਭੇਜੇ ਹਨ। ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਮੁੱਖ ਪ੍ਰੋਗਰਾਮ ਦੌਰਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ।
ਜੱਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ, ਬਿਜੈ ਸਿੰਘ, ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਮੀਡੀਆ ਇੰਚਾਰਜ ਤੇ ਬੁਲਾਰੇ ਸ. ਹਰਭਜਨ ਸਿੰਘ ਪ੍ਰਧਾਨ, ਮਲਕੀਤ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਗੁਰਮੀਤ ਸਿੰਘ ਮੁਕਤਸਰੀ, ਸਤਵਿੰਦਰ ਸਿੰਘ ਫੂਲਪੁਰ, ਪਰਜਿੰਦਰ ਸਿੰਘ, ਹਰਪਾਲ ਸਿੰਘ ਅਤੇ ਜਥੇ ਵਿਚ ਜਾਣ ਵਾਲੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਅਤੇ ਸੰਗਤਾਂ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h