ਸੱਸ ਤੇ ਸਹੁਰੇ ਤੋਂ ਤੰਗ ਆਈ ਵਕੀਲ ਨੂੰਹ ਨੇ ਲਿਆ ਫਾਹਾ, ਧੀ ਦੀ ਆਹ ਹਾਲਤ ਦੇਖ ਮਾਂ ਹੋਈ ਬੇਸੁੱਧ
ਪੰਜਾਬ ਦੇ ਅੰਮ੍ਰਿਤਸਰ ‘ਚ ਮੰਗਲਵਾਰ ਸ਼ਾਮ ਨੂੰ ਇਕ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ ‘ਚ ਇਕੱਲੀ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।
ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ ‘ਤੇ ਸਥਿਤ ਗ੍ਰੈਂਡ ਸਿਟੀ ‘ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।