ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਸ ਖੱਬੇ ਪੱਖੀ ਯੂਨੀਅਨ ਦੇ ਆਗੂਆਂ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ।ਸ਼ੁੱਕਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਦੌਰਾਨ ਸੁਰੱਖਿਆ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਗਈ।ਮੀਟਿੰਗ ‘ਚ ਡੀਜੀਪੀ ਗੌਰਵ ਯਾਦਵ ਤੇ ਇੰਟੈਲੀਜੈਂਸ ਵਿੰਗ ਦੇ ਮੁਖੀ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।
ਸੂਤਰਾਂ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ,ਸੁਖਦੇਵ ਸਿੰਘ ਕੋਕਰੀ ਕਲਾਂ ਤੇ ਝੰਡਾ ਸਿੰਘ ਜੇਠੂਕੇ ਆਦਿ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਯੂਨੀਅਨ ਆਗੂ ਸਵੈ ਰੱਖਿਆ ਕਰਨੀ ਜਾਣਦੇ ਹਨ।ਇਸ ਲਈ ਸਰਕਾਰ ਤੋਂ ਸੁਰੱਖਿਆ ਤੋਂ ਨਹੀਂ ਲਏ ਜਾਵੇਗੀ।ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮੇਂ ਜਥੇਬੰਦੀ ਦੇ ਆਗੂਆਂ ਤੇ ਕਾਰਕੁੰਨਾਂ ਨੂੰ ਅਸਲੇ ਦੇ ਜੋ ਲਾਇਸੈਂਸ ਦਿੱਤੇ ਹੋਏ ਹਨ ਉਨ੍ਹਾਂ ਨੂੰ ਹੋਰਨਾਂ ਸੂਭਿਆਂ ‘ਚ ਵੀ ਮਾਨਤਾ ਦਿਤੀ ਜਾਵੇ।