Punjab Governor letter to Punjab CM: ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਚੰਡੀਗੜ੍ਹ ਤੋਂ ਅਚਾਨਕ ਵਾਪਸ ਭੇਜ ਦਿੱਤਾ ਗਿਆ। ਇਸ ਮਾਮਲੇ ‘ਚ ਇੱਕ ਵਾਰ ਫਿਰ ਤੋਂ ਪੰਜਾਬ ਸੀਐਮ ਅਤੇ ਪੰਜਾਬ ਰਾਜਪਾਲ ਆਹਮੋ ਸਾਹਮਣੇ ਹੋ ਗਏ ਹਨ। ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿੱਖ ਨਾਰਾਜ਼ਗੀ ਜਾਹਰ ਕੀਤੀ ਸੀ।
ਇਸ ‘ਤੇ ਹੁਣ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਚਿੱਠੀ ਲਿੱਖ ਕੇ ਖੁਲਾਸਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਜਪਾਲ ਨੇ ਕਿਹਾ ਕਿ ਚਾਹਲ ਖਿਲਾਫ ਗੰਭੀਰ ਦੁਰਵਿਹਾਰ ਦੇ ਇਨਪੁਟ ਮਿਲੇ ਹਨ। ਜਿਸਦੀ ਵੈਧਤਾ ਦੀ ਭਰੋਸੇਯੋਗ ਸੂਤਰਾਂ ਤੋਂ ਜਾਂਚ ਕੀਤੀ ਗਈ।
ਚੰਡੀਗੜ੍ਹ ਪ੍ਰਸ਼ਾਸਕ ਦਾ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਚਿੱਠੀ
ਇਸ ਤੋਂ ਬਾਅਦ 28 ਨਵੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਨਾਲ ਗੱਲਬਾਤ ਕਰਕੇ ਚਾਹਲ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾਇਆ। ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਤੋਂ ਆਈਪੀਐਸ ਅਧਿਕਾਰੀਆਂ ਦਾ ਪੈਨਲ ਵੀ ਮੰਗਿਆ ਹੈ।
3 ਆਈ.ਪੀ.ਐਸ ਅਧਿਕਾਰੀਆਂ ਦਾ ਮੰਗਿਆ ਪੈਨਲ
ਚੰਡੀਗੜ੍ਹ ਦੇ ਪ੍ਰਸ਼ਾਸਕ ਧਰਮਪਾਲ ਦੇ ਸਲਾਹਕਾਰ ਵਿਸ਼ੇਸ਼ ਸਕੱਤਰ ਗ੍ਰਹਿ ਵਿਨੋਦ ਪੀ ਕਾਵਲੇ ਨੇ ਜਾਣਕਾਰੀ ਦਿੱਤੀ ਹੈ ਕਿ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਐਸਐਸਪੀ ਦੇ ਅਹੁਦੇ ਲਈ ਪੰਜਾਬ ਸਰਕਾਰ ਤੋਂ 3 ਆਈਪੀਐਸ ਅਧਿਕਾਰੀਆਂ ਦਾ ਪੈਨਲ ਮੰਗਿਆ ਹੈ। ਪੰਜਾਬ ਸਰਕਾਰ ਵੱਲੋਂ ਭੇਜੇ ਗਏ ਤਿੰਨਾਂ ਚੋਂ ਕਿਸੇ ਇੱਕ ਅਧਿਕਾਰੀ ਦੇ ਨਾਂ ’ਤੇ ਪ੍ਰਸ਼ਾਸਨ ਮੋਹਰ ਲਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h