ਵੀਰਵਾਰ, ਸਤੰਬਰ 3, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

by Gurjeet Kaur
ਅਕਤੂਬਰ 27, 2023
in ਪੰਜਾਬ
0
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ
• ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ
ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ   ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ ‘ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ।
  ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ  ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ ‘ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
  ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੀਟਿੰਗ ਵਿੱਚ ਡਾਇਰੈਕਟਰ ਪ੍ਰਸ਼ਾਸਨਿਕ ਸੁਧਰ  ਗਿਰੀਸ਼ ਦਿਆਲਨ, ਸੀਨੀਅਰ ਸਿਸਟਮ ਮੈਨੇਜਰ ਸ੍ਰੀ ਸੁਮਿਤ ਗਰਗ, ਜਨਰਲ ਮੈਨੇਜਰ (ਤਕਨੀਕੀ) ਸ੍ਰੀ ਵਿਨੇਸ਼ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ
Tags: aapaman aroraCabinet Ministerpro punjab tvpunjabpunjab governmentpunjabi news
Share205Tweet128Share51

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.