ਐਤਵਾਰ, ਮਈ 17, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਆਨਲਾਈਨ ਐਪਲੀਕੇਸ਼ਨਾਂ ਲਈ ਪੋਰਟਲ ਖੋਲ੍ਹਿਆ: ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਪੱਕੇ ਬਿੱਲ ਸਮੇਤ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ

by Pro Punjab Tv
ਅਪ੍ਰੈਲ 26, 2026
in Featured, Featured News, ਖੇਤੀਬਾੜੀ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ – ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ।

ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।”

ਕਪਾਹ ਨੂੰ “ਚਿੱਟਾ ਸੋਨਾ” ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ ‘ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ ‘ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

Tags: cm bhagwant mannlatest newsLatest News Pro Punjab Tvlatest punjabi news pro punjab tvpro punjab latest newspro punjab tvpro punjab tv newspro punjab tv punjabi news
Share199Tweet125Share50

Related Posts

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026
Load More

Recent News

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.