ਚੰਡੀਗੜ੍ਹ: ਗਲਤ ਢੰਗ ਤੋਂ ਨਕਸ਼ੇ ਬਣਾ ਕੇ ਨਾਜ਼ਾਇਜ ਕਾਲੋਨੀਆਂ ਬਣਾਉਣ ਦੇ ਦੋਸ਼ ਵਿਚ ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਰੀਬੀ ਅੰਬਿਕਾ ਗਰੁੱਪ ਦੇ ਐਮਡੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਰੀਬੀ ਅੰਬਿਕਾ ਗਰੁੱਪ ਦੇ ਐਮਡੀ ਪ੍ਰਵੀਨ ਕੁਮਾਰ ’ਤੇ ਗਲਤ ਢੰਗ ਤੋਂ ਨਕਸ਼ੇ ਬਣਾ ਕੇ ਨਾਜ਼ਾਇਜ ਕਾਲੋਨੀਆਂ ਬਣਾਉਣ ਦਾ ਇਲਜ਼ਾਮ ਲੱਗਾ ਹੈ। ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਪ੍ਰਵੀਨ ਕੁਮਾਰ ਬੇਹੱਦ ਕਰੀਬੀ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰੀ ਤੋਂ ਬਾਅਦ ਅੱਜ ਹੀ ਵਿਜੀਲੈਂਸ ਪ੍ਰਵੀਨ ਕੁਮਾਰ ਨੂੰ ਕੋਰਟ ’ਚ ਪੇਸ਼ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h