ਸ਼ਨੀਵਾਰ, ਜੁਲਾਈ 25, 2026 11:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

by Pro Punjab Tv
ਜੁਲਾਈ 1, 2026
in Featured News, ਪੰਜਾਬ
0

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।

 

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

 

ਇਸ ਮੌਕੇ ਨੂੰ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਹੋਰ ਅਜਿਹੀ ਨੇਕ ਪਹਿਲਕਦਮੀ ਹੈ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸੂਬੇ ਦੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਇੱਕ ਹੋਰ ਨੇਕ ਪਹਿਲਕਦਮੀ ਦੀ ਸ਼ੁਰੂਆਤ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ।”

 

ਇਨ੍ਹਾਂ ਸਮਾਗਮਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਨੇਕ ਕਾਰਜ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।”

 

ਮੌਜੂਦਾ ਸਮੇਂ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਰਾਬਰੀ ਦਾ ਸੰਦੇਸ਼ ਦਿੱਤਾ, ਜਿਸ ਨਾਲ ਬਰਾਬਰੀ ਦੇ ਮੁੱਲਾਂ ‘ਤੇ ਆਧਾਰਤ ਸਮਾਜ ਦੀ ਸਿਰਜਣਾ ਹੋਈ। ਉਨ੍ਹਾਂ ਨੇ ਇੱਕ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ-ਤਕਲੀਫ਼ ਨਾ ਹੋਵੇ।”

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਤੋਂ ਪ੍ਰੇਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਇੱਕ ਮਹਾਨ ਅਧਿਆਤਮਿਕ ਰਹਿਬਰ ਅਤੇ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਸੱਚਾ ਜੀਵਨ ਜਿਉਣ ਦੀ ਸਿੱਖਿਆ ਦਿੱਤੀ। ਇਹ ਪ੍ਰਕਾਸ਼ ਪੁਰਬ ਸਾਡੇ ਲਈ ਆਪਣੇ ਆਪ ਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਇਨਸਾਨ ਬਿਨਾਂ ਕਿਸੇ ਵਿਤਕਰੇ ਦੇ ਸਵੈ-ਮਾਣ ਅਤੇ ਮਾਣ-ਸਤਿਕਾਰ ਨਾਲ ਆਪਣਾ ਜੀਵਨ ਬਤੀਤ ਕਰ ਸਕੇ।”

 

ਇਸ ਪਹਿਲਕਦਮੀ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ, “ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾ ਰਿਹਾ ਹੈ, ਜੋ ਪਿੰਡ-ਪਿੰਡ ਜਾ ਕੇ ਇਹ ਡਾਕੂਮੈਂਟਰੀ ਦਿਖਾਉਣਗੀਆਂ। ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਨੂੰ ਕਵਰ ਕਰਨਗੀਆਂ ਅਤੇ ਹਰ ਵੈਨ ‘ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।”

 

ਮੁਹਿੰਮ ਦੇ ਉਦੇਸ਼ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਸਦੀਵੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਸ ਡਾਕੂਮੈਂਟਰੀ ਰਾਹੀਂ ਸੂਬਾ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਨੇਕ ਸਿੱਖਿਆਵਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਪੂਰਨ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ।”

 

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।

 

Share200Tweet125Share50

Related Posts

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026

Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਦੇਸ਼ ਦੇ 15 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ

ਜੁਲਾਈ 25, 2026

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026
Load More

Recent News

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026

Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਦੇਸ਼ ਦੇ 15 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ

ਜੁਲਾਈ 25, 2026

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.