ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਨੀਵਾਰ ਨੂੰ ਸਪੇਨ ਨੂੰ ਹਰਾ ਕੇ ਮਹਿਲਾ FIH ਨੇਸ਼ਨ ਕੱਪ 2022 ਦਾ ਫਾਈਨਲ ਜਿੱਤ ਲਿਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਤਵਾਰ ਨੂੰ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫਆਈਐਚ ਨੇਸ਼ਨਜ਼ ਕੱਪ ਦਾ ਖਿਤਾਬ ਜਿੱਤਣ ਲਈ ਵਧਾਈ ਦਿੱਤੀ।
ਇਸ ਦੇ ਨਾਲ ਸ਼ਨੀਵਾਰ ਨੂੰ ਸਪੇਨ ‘ਚ ਅੱਠ ਦੇਸ਼ਾਂ ਦਾ ਰਾਸ਼ਟਰ ਕੱਪ ਸਮਾਪਤ ਹੋ ਗਿਆ। ਭਾਰਤੀ ਟੀਮ ਨੇ ਨੇਸ਼ਨ ਕੱਪ ਦੇ ਫਾਈਨਲ ਵਿੱਚ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤ ਲਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫਾਈਨਲ ਦੇ ਛੇਵੇਂ ਮਿੰਟ ਵਿੱਚ ਜੇਤੂ ਗੋਲ ਕੀਤਾ। ਇਸ ਤੋਂ ਪਹਿਲਾਂ ਸੈਮੀਫਾਈਨਲ ‘ਚ ਭਾਰਤ ਨੇ ਪੈਨਲਟੀ ਸ਼ੂਟਆਊਟ ‘ਚ ਆਇਰਲੈਂਡ ਨੂੰ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਤਿੰਨੋਂ ਮੈਚ ਜਿੱਤ ਕੇ ਗਰੁੱਪ ਬੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਮੰਤਰੀ ਮੀਤ ਹੇਅਰ ਨੇ ਇਸ ਪ੍ਰਾਪਤੀ ‘ਤੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡ ਹਾਕੀ ‘ਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਕੀਪਰ ਐਲਾਨਿਆ ਗਿਆ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h