ਕੁਝ ਸਮੇਂ ਬਾਅਦ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ । ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਇਸ ਲਈ ਚੰਡੀਗੜ੍ਹ ਪਹੁੰਚ ਚੁੱਕੀ ਹੈ। ਇਸ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਹੋਵੇਗਾ।
ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾਕਟਰ ਵੀਕੇ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਸ਼ਿਰਕਤ ਕੀਤੀ। ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਹਨ।