ਹੁਸ਼ਿਆਰਪੁਰ ਦੇ ਪਿੰਡ ਪੋਤੇ ‘ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਕਿਸੇ ਨੇ ਬਲੇਡ ਨਾਲ ਗੁਰੂ ਗ੍ਰੰਥ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਹਨ।ਇਸ ਸਬੰਧੀ ਮੁਕੇਰੀਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।