ਨਵੀਂ ਦਿੱਲੀ: ਪ੍ਰੀਖਿਆਵਾਂ ‘ਚ ਨਕਲ ਕਰਨ ਤੇ ਕਰਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਨਕਲ ਮਾਮਲੇ ਵਿੱਚ ਹੁਣ ਜੇਲ੍ਹ ਦੇ ਨਾਲ ਨਾਲ ਕਰੋੜਾਂ ਰੁਪਏ ਦਾ ਜ਼ੁਰਮਾਨਾ ਵੀ ਹੋ ਸਕਦਾ ਹੈ। ਅਜਿਹਾ ਸਖਤਮ ਕਾਨੂੰਨ ਬਣਾਇਆ ਹੈ ਹੁਣ ਉੱਤਰਾਖੰਡ ਸਰਕਾਰ ਨੇ। ਉੱਤਰਾਖੰਡ ਸਰਕਾਰ ਨੇ ਨਕਲ ਵਿਰੋਧੀ ਕਾਨੂੰਨ ਨੂੰ ਸਖ਼ਤ ਬਣਾਉਣ ਲਈ ਆਰਡੀਨੈਂਸ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਬੀਤੇ ਦਿਨ ਉੱਤਰਾਖੰਡ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਨੂੰ ਮਨਜ਼ੂਰੀ ਦੇ ਦਿੱਤੀ।
ਇਸ ਕਾਨੂੰਨ ਤਹਿਤ ਜੇਕਰ ਕੋਈ ਪ੍ਰਿੰਟਿੰਗ ਪ੍ਰੈਸ, ਕੋਚਿੰਗ ਇੰਸਟੀਚਿਊਟ ਜਾਂ ਮੈਨੇਜਮੈਂਟ ਸਿਸਟਮ ਦਾ ਵਿਅਕਤੀ ਨਕਲ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਉਸ ਨੂੰ 10 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਭਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਸੰਗਠਿਤ ਤਰੀਕੇ ਨਾਲ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਨਾਲ ਸਾਜ਼ਿਸ਼ ਰਚਦਾ ਹੈ ਤਾਂ ਉਸ ਲਈ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਨਕਲ ਕਰਵਾਉਣ ਵਾਲਿਆਂ ਤੋਂ ਇਲਾਵਾ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਲਾਗੂ ਹੋਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਧੋਖਾਧੜੀ ਕਰਦਾ ਹੈ ਜਾਂ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 5 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਭਰਨਾ ਪੈ ਸਕਦਾ ਹੈ। ਜੇਕਰ ਉਹ ਵਿਦਿਆਰਥੀ ਦੁਬਾਰਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ 10 ਲੱਖ ਤੱਕ ਦਾ ਜ਼ੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਜੇਕਰ ਇਮਤਿਹਾਨ ਦੌਰਾਨ ਗਲਤ ਤਰੀਕੇ ਵਰਤਦਾ ਪਾਇਆ ਗਿਆ ਤਾਂ ਹਾਸਲ ਕੀਤੀ ਜਾਇਦਾਦ ਕੁਰਕ ਕਰ ਦਿੱਤੀ ਜਾਵੇਗੀ।
ਉਤਰਾ ਖੰਡ ਦੇ ਮੁੱਖ ਮੰਤਰੀ ਧਾਮੀ ਨੇ ਇਸ ਆਰਡੀਨੈਂਸ ਨੂੰ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, (ਮਾਣਯੋਗ ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਭੇਜੇ ਗਏ ਦੇਸ਼ ਦੇ ਸਭ ਤੋਂ ਸਖ਼ਤ ਨਕਲ ਵਿਰੋਧੀ ਕਾਨੂੰਨ ਦੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸੂਬੇ ਵਿੱਚ ਹੋਣ ਵਾਲੀਆਂ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਕਾਨੂੰਨ ਲਾਗੂ ਹੋਵੇਗਾ। ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਨਕਲ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h