ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਕੰਵਰਪੁਰਾ ‘ਚ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪੰਚਾਇਤੀ ਰਾਜ ਵਿਭਾਗ ਦਾ ਇੱਕ ਸ਼ਾਨਦਾਰ ਕੰਮ ਦੇਖਣ ਨੂੰ ਮਿਲਿਆ। ਪਿੰਡ ਵਿੱਚ ਬਿਜਲੀ ਦੇ ਖੰਭਿਆਂ ਨੂੰ ਹਟਾਏ ਬਿਨਾਂ ਹੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਸਥਿਤੀ ਇਹ ਹੈ ਕਿ ਗਲੀ ਦਾ ਅੱਧਾ ਨਿਰਮਾਣ ਕੰਮ ਹੋਣ ਦੇ ਬਾਵਜੂਦ ਵੀ ਬਿਜਲੀ ਦੇ ਖੰਭੇ ਗਲੀ ਦੇ ਵਿਚਕਾਰ ਖੜ੍ਹੇ ਹਨ।
ਇਹ ਵੀ ਪੜ੍ਹੋ: sidhu moose wala:ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਚੜ੍ਹੇ ਪੁਲਿਸ ਦੇ ਹੱਥੇ …
ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹੁਣ ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਨੇ ਕਿਹਾ ਹੈ ਕਿ ਜਲਦੀ ਹੀ ਬਿਜਲੀ ਵਿਭਾਗ ਐਸਟੀਮੇਟ ਦੇ ਹਿਸਾਬ ਨਾਲ ਪੈਸੇ ਭਰੇਗਾ, ਜਿਸ ਤੋਂ ਬਾਅਦ ਵਿਭਾਗ ਵੱਲੋਂ ਖੰਭੇ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਐਸ.ਡੀ.ਓ ਰਣਬੀਰ ਸੋਨੀ ਨੇ ਦੱਸਿਆ ਕਿ ਜਦੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਤਾਂ ਪਤਾ ਲੱਗਾ ਕਿ ਸੜਕ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ। ਸਾਬਕਾ ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਖੰਭਿਆਂ ਨੂੰ ਹਟਾਉਣ ਲਈ ਮਹਿਕਮੇ ਨੂੰ ਪੈਸੇ ਦੇਣੇ ਪੈਣਗੇ। ਇਸ ਦੇ ਨਾਲ ਹੀ ਬਿਜਲੀ ਵਿਭਾਗ ਵੱਲੋਂ ਖੰਭਿਆਂ ਨੂੰ ਹਟਾਉਣ ਲਈ 31 ਹਜ਼ਾਰ 778 ਰੁਪਏ ਦਾ ਐਸਟੀਮੇਟ ਦਿੱਤਾ ਗਿਆ ਹੈ, ਜੋ ਕਿ ਕੱਲ੍ਹ ਹੀ ਜਮ੍ਹਾ ਕਰਵਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਖੰਭਿਆਂ ਨੂੰ ਹਟਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਸਕਰਾਰ ਵੱਲੋਂ ਛੁਡਵਾਈ 1200 ਏਕੜ ਜ਼ਮੀਨ ਮਾਮਲੇ ‘ਚ ਹਾਈਕੋਰਟ ਵੱਲੋਂ ਸਟੇਅ…