ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਸੰਦੀਪ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਵੋਟਰ ਹੋਣ ਦੇ ਨਾਤੇ ਉਹ ਨਿੱਜੀ ਤੌਰ ‘ਤੇ ਦੁਖੀ ਹਨ ਕਿ ਉਨ੍ਹਾਂ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਮੁੱਖ ਮੰਤਰੀ ਇਕ ਅਜਿਹਾ ਵਿਅਕਤੀ ਹੈ, ਜੋ ਅਹੁਦਾ ਸੰਭਾਲਣ ‘ਚ ਅਸਮਰੱਥ ਹਨ।
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨਾਰਾਜ਼ਗੀ ਜਤਾਈ ਹੈ।
ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਦੋ ਪਟੀਸ਼ਨਾਂ ਕਾਰਜਕਾਰੀ ਚੀਫ਼ ਜਸਟਿਸ ਵੱਲੋਂ ਪਹਿਲਾਂ ਹੀ ਖਾਰਜ ਕਰ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਇਸ ਪਟੀਸ਼ਨ ਦਾ ਕੀ ਵਾਜਿਬ ਹੈ ਤੇ ਅਦਾਲਤ ਇਸ ‘ਚ ਕੀ ਕਰ ਸਕਦੀ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਰ ‘ਤੇ ਭਾਰੀ ਜੁਰਮਾਨਾ ਲਾਇਆ ਜਾਣਾ ਚਾਹੀਦਾ ਹੈ।ਪਟੀਸ਼ਨ 10 ਅਪ੍ਰੈਲ ਨੂੰ ਸੂਚੀਬੱਧ ਕਰਨ ਲਈ ਕਿਹਾ
ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨ ਨੂੰ 10 ਅਪ੍ਰੈਲ ਨੂੰ ਮੁੱਖ ਬੈਂਚ ਦੇ ਸਾਹਮਣੇ ਸੂਚੀਬੱਧ ਕਰਨ ਲਈ ਕਿਹਾ ਹੈ। ਸੰਦੀਪ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਵੋਟਰ ਹੋਣ ਨਾਤੇ ਉਹ ਨਿੱਜੀ ਤੌਰ ‘ਤੇ ਦੁਖੀ ਹਨ ਕਿ ਉਨ੍ਹਾਂ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਮੁੱਖ ਮੰਤਰੀ ਅਹੁਦਾ ਸੰਭਾਲਣ ਦੇ ਅਸਮਰੱਥ ਹੈ।