Punjab Police lathi-charged: ਸੰਗਰੂਰ (Sangrur) ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ (Bhagwant Mann residence) ਵੱਲ ਮਾਰਚ ਕਰ ਰਹੇ ਮਜ਼ਦੂਰ ਯੂਨੀਅਨ ਦੇ ਵਰਕਰਾਂ ’ਤੇ ਪੰਜਾਬ ਪੁਲਿਸ (Punjab Police) ਨੇ ਲਾਠੀਚਾਰਜ ਕੀਤਾ। ਮੁਲਾਜ਼ਮ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾ ਰਹੇ ਸੀ। ਮਜ਼ਦੂਰ ਮੁੱਖ ਤੌਰ ’ਤੇ ਉਜਰਤਾਂ ਵਿੱਚ ਵਾਧੇ ਦੀ ਮੰਗ ਕਰ ਰਹੇ ਸੀ। ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਅਤੇ ਟਰੇਡ ਯੂਨੀਅਨ ਮੈਂਬਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ।
ਘਟਨਾ ਵਾਲੀ ਥਾਂ ਤੋਂ ਡਰਾਮੇਟਿਕ ਫੁਟੇਜ ‘ਚ ਪੁਲਿਸ ਨੂੰ ਝੰਡਾ ਲਹਿਰਾਉਂਦੇ ਹੋਏ ਅਤੇ ਨਾਅਰੇਬਾਜ਼ੀ ਕਰਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਦੇ ਹੋਏ ਦਿਖਾਇਆ ਗਿਆ ਹੈ। ਸਾਂਝਾ ਮਜ਼ਦੂਰ ਮੋਰਚਾ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਹ ਘੱਟੋ-ਘੱਟ ਦਿਹਾੜੀ ਵਧਾ ਕੇ 700 ਰੁਪਏ ਕਰਨ ਦੀ ਮੰਗ ਕਰ ਰਹੇ ਸੀ। ਪ੍ਰਦਰਸ਼ਨਕਾਰੀ ਮਨਰੇਗਾ ਤਹਿਤ ਖੇਤ ਮਜ਼ਦੂਰਾਂ ਦੀ ਘੱਟੋ-ਘੱਟ ਦਿਹਾੜੀ ਵਿੱਚ ਵਾਧੇ ਦੀ ਮੰਗ ਕਰ ਰਹੇ ਸਨ। ਇਸ ਧਰਨੇ ਦੌਰਾਨ ਪੁਲੀਸ ਨੇ ਵਰਕਰਾਂ ’ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਖਦੇੜ ਦਿੱਤਾ।
#WATCH | Punjab Police lathi-charged Mazdoor Union people who were marching towards CM Bhagwant Mann's residence in Sangrur regarding their various demands pic.twitter.com/MkpxdNSNQf
— ANI (@ANI) November 30, 2022
ਪਹਿਲਾਂ ਤੋਂ ਐਲਾਨਿਆ ਵਿਰੋਧ ਅੱਜ ਸਵੇਰੇ ਸ਼ੁਰੂ ਹੋਇਆ। ਪਟਿਆਲਾ ਬਾਈਪਾਸ ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਰੋਕੇ ਜਾਣ ’ਤੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਬਲ ਦੀ ਵਰਤੋਂ ਕੀਤੀ।
ਇਸ ਤੋਂ ਪਹਿਲਾਂ ਇਨ੍ਹਾਂ ਖੇਤ ਮਜ਼ਦੂਰਾਂ ਨੇ ਅਕਤੂਬਰ ਵਿੱਚ 19 ਦਿਨਾਂ ਤੱਕ ਰੋਸ ਪ੍ਰਦਰਸ਼ਨ ਕੀਤਾ ਸੀ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਮੰਨਣ ਤੋਂ ਬਾਅਦ ਮਜ਼ਦੂਰ ਕਿਸਾਨ ਅੰਦੋਲਨ ਵਾਪਸ ਲੈਣ ਲਈ ਤਿਆਰ ਹੋ ਗਏ।
ਪੱਛਮੀ ਸੂਬੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h