Punjab School Education Minister: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ (Directorate of Public Instruction) ਨੂੰ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਰੱਖਿਆ ਗਿਆ ਸੀ ਜਿਸ ਨੂੰ ਕਿ ਅੱਜ ਤੱਕ ਕਿਸੇ ਨੇ ਵੀ ਤਬਦੀਲ ਕਰਨ ਬਾਰੇ ਨਹੀਂ ਸੋਚਿਆ ਜਦਕਿ ਹੁਣ ਇਹ ਨਾਮ ਕੰਮ ਅਨੁਸਾਰ ਸਾਰਥਿਕਤਾ ਨਹੀਂ ਰੱਖਦਾ।
ਉਨ੍ਹਾਂ ਦੱਸਿਆ ਕਿ ਦੇਸ਼ ਦੇ ਜਿਆਦਾਤਰ ਸੂਬਿਆਂ ਵਿੱਚ ਸਕੂਲ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਤੋਂ ਬਦਲ ਕੇ ਡਾਇਰੈਕਟੋਰੇਟ ਸਕੂਲ ਸਿੱਖਿਆ ਕਰ ਦਿੱਤਾ ਗਿਆ ਹੈ। ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਬੱਚਿਆਂ ਨੂੰ ਸਿਖਿਅਤ ਕਰਨ ਦਾ ਕੰਮ ਕਰਦਾ ਹੈ ਜਦਕਿ ਅੰਗਰੇਜ਼ਾਂ ਵੱਲੋਂ ਰੱਖੇ ਨਾਮ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਇਹ ਵਿਭਾਗ ਸਿਰਫ਼ ਹਦਾਇਤਾਂ ਦਿੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਬਾਬਤ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅਤੇ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਲਿਖ ਕੇ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਸੀ ਅਤੇ ਵਿਭਾਗ ਦਾ ਨਾਮ ਬਦਲਣ ਸਬੰਧੀ ਕਾਰਵਾਈ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ ਅਤੇ ਭਵਿੱਖ ਵਿੱਚ ਇਸ ਵਿਭਾਗ ਨੂੰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਦੇ ਨਾਮ ਨਾਲ ਜਾਣਿਆ ਜਾਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h