ਸ਼ੁੱਕਰਵਾਰ, ਜਨਵਰੀ 16, 2026 07:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦਾ ਮੁੱਦਾ, ਐਸਜੀਪੀਸੀ ਦੀ ਦੋ ਟੂਕ “ਸਿੱਖ ਰਹਿਣੀ ਤੇ ਪਛਾਣ ਦੇ ਮਾਮਲੇ ‘ਚ ਕਿਸੇ ਵੀ ਤਰ੍ਹਾਂ ਦਾ ਦਖਲ ਬਰਦਾਸ਼ਤ ਨਹੀਂ”

Punjab News: ਵਫ਼ਦ ਨੇ ਇਤਿਹਾਸ ਚੋਂ ਮਿਸਾਲਾਂ ਦਿੰਦਿਆਂ ਆਖਿਆ ਕਿ ਵਿਸ਼ਵ ਜੰਗਾਂ, ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਕਦੇ ਵੀ ਲੋਹਟੋਪ ਨਹੀਂ ਪਹਿਨਿਆ।

by ਮਨਵੀਰ ਰੰਧਾਵਾ
ਫਰਵਰੀ 3, 2023
in ਪੰਜਾਬ
0

Delegation of the SGPC: ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਕਿਸੇ ਵੀ ਸੂਰਤ ਵਿਚ ਸਿੱਖ ਫੌਜੀਆਂ ਦੇ ਸਿਰਾਂ ’ਤੇ ਲੋਹਟੋਪ ਪ੍ਰਵਾਨ ਨਹੀਂ ਹੈ।

ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਚ ਕੌਮੀ ਘੱਟਗਿਣਤੀ ਕਮਿਸ਼ਨ ਦੇ ਦਫਤਰ ਵਿਚ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਵਫਦ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਦਿੱਲੀ ਤੋਂ ਸਿੱਖ ਆਗੂ ਭਾਈ ਸੁਖਵਿੰਦਰ ਸਿੰਘ ਬੱਬਰ, ਰਣਜੀਤ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੋਲ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਸਰਕਾਰ ਦੀ ਤਜਵੀਜ਼ ’ਤੇ ਸਖਤ ਇਤਰਾਜ਼ ਜਤਾਇਆ।

ਇਸ ਦੇ ਨਾਲ ਹੀ ਇਤਰਾਜ਼ ਜਤਾਉਂਦਿਆਂ ਇਸ ਵਫ਼ਦ ਨੇ ਇੱਕ ਨੁਕਾਤੀ ਵਿਚਾਰ ਰੱਖਿਆ ਕਿ ਲੋਹਟੋਪ ਦੇ ਮਾਮਲੇ ’ਤੇ ਕੋਈ ਵੀ ਤਰਕ ਜਾਂ ਵਿਚਾਰ-ਵਟਾਂਦਰਾ ਨਹੀਂ ਹੋ ਸਕਦਾ। ਸ਼੍ਰੋਮਣੀ ਕਮੇਟੀ ਵਫਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੇ ਮਾਮਲੇ ’ਤੇ ਸਹਿਮਤੀ ਬਣਾਉਣ ਦੀ ਨੀਅਤ ਨਾਲ ਕੁਝ ਸਾਬਕਾ ਸਿੱਖ ਅਧਿਕਾਰੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਨਾਲ ਵਿਚਾਰ-ਵਟਾਂਦਰੇ ਦੀ ਪੇਸ਼ਕਸ਼ ਨੂੰ ਮੂਲੋਂ ਅਪ੍ਰਵਾਨ ਕਰਦਿਆਂ ਆਪਣਾ ਲਿਖਤੀ ਪੱਖ ਦੇ ਕੇ ਆਖਿਆ ਕਿ ਸਿੱਖ ਧਰਮ ਵਿਚ ਜਦ ਟੋਪੀ ਪਾਉਣਾ ਵਰਜਿਤ ਕਰਮ ਹੈ ਤਾਂ ਫਿਰ ਲੋਹਟੋਪ ਪਾਉਣ ਦੇ ਮਾਮਲੇ ਵਿਚ ਕੋਈ ਵੀ ਚਰਚਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਨ੍ਹਾਂ ਇਤਿਹਾਸ ਚੋਂ ਮਿਸਾਲਾਂ ਦਿੰਦਿਆਂ ਆਖਿਆ ਕਿ ਵਿਸ਼ਵ ਜੰਗਾਂ, ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਕਦੇ ਵੀ ਲੋਹਟੋਪ ਨਹੀਂ ਪਹਿਨਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੁਆਰਾ ਬਖਸ਼ੀ ਦਸਤਾਰ ਦੇ ਨਾਲ ਸਿੱਖ ਫ਼ੌਜੀਆਂ ਨੇ ਹਮੇਸ਼ਾ ਦੁਸ਼ਮਣ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਨੂੰ ਲੋਹੇ ਦੇ ਚਣੇ ਚਬਾਏ।

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਲਿਖਤੀ ਪੱਖ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਸੌਂਪਦਿਆਂ ਸਿੱਖ ਇਤਿਹਾਸ, ਪਰੰਪਰਾ ਅਤੇ ਸਿੱਖ ਰਹਿਤ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarDelegation of the SGPCommitteeNational Minorities Commissionpro punjab tvpunjab newsSikh IdentitySikh organizationsSikh SoldiersWear Helmets
Share206Tweet129Share51

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.