ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਮਸਤੂਆਣਾ ’ਚ ਸਥਿਤ ਗੁਰਦੁਆਰਾ ਨਾਨਕ ਸਾਗਰ ਮੀਠਾ ਸਾਹਿਬ ਦੀ ਜ਼ਮੀਨ ’ਤੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਮੈਡੀਕਲ ਕਾਲਜ ਤੇ ਰਿਸਰਚ ਕੇਂਦਰ ਦੀ ਉਸਾਰੀ ’ਤੇ ਪਾਬੰਦੀ ਲਾ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ।
ਇਥੇ ਦੱਸਣਯੋਗ ਹੈ ਕੀ ਗੁਰਦੁਆਰਾ ਸਾਹਿਬ ’ਚ ਕਾਲਜ ਦਾ ਸੰਚਾਲਨ ਕਰ ਰਹੇ ਟਰੱਸਟ ਨੇ 18 ਕਨਾਲ ਜ਼ਮੀਨ ਸਰਕਾਰ ਨੂੰ ਗਿਫ਼ਟ ਕਰ ਦਿੱਤੀ, ਜਿੱਥੇ ਮੈਡੀਕਲ ਕਾਲਜ ਬਣਾਉਣ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸੀ, ਜਿਸ ਨੂੰ ਅਦਾਲਤ ਦੀ ਉਲੰਘਣਾ ਦੱਸਦਿਆਂ ਸ਼੍ਰੋਮਣੀ ਕਮੇਟੀ ਨੇ ਹਾਈਕੋਰਟ ’ਚ ਅਪੀਲ ਦਾਇਰ ਕਰਦਿਆਂ ਦੱਸਿਆ ਕਿ ਹਾਈਕੋਰਟ ’ਚ ਉਨ੍ਹਾਂ ਵੱਲੋਂ ਜ਼ਮੀਨ ਦੇ ਮਾਲਿਕਾਨਾ ਹੱਕ ਨੂੰ ਲੈ ਕੇ ਦਾਖ਼ਲ ਕੀਤੀ ਗਈ ਇਕ ਪਟੀਸ਼ਨ ਅਜੇ ਪੈਂਡਿੰਗ ਹੈ ਤੇ ਸਰਕਾਰ ਉਕਤ ਜ਼ਮੀਨ ’ਤੇ ਉਸਾਰੀ ਕੰਮ ਸ਼ੁਰੂ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : 29 ਫ਼ੀਸਦੀ ਹਿੱਸੇਦਾਰੀ ਖ਼ਰੀਦਣ ਬਾਰੇ ਨਾ ਤਾਂ ਉਨ੍ਹਾਂ ਨਾਲ ਕੋਈ ਚਰਚਾ ਕੀਤੀ ਗਈ ਅਤੇ ਨਾ ਹੀ ਕੋਈ ਨੋਟਿਸ ਦਿੱਤਾ ਗਿਆ:ਐੱਨਡੀਟੀਵੀ
ਜਸਟਿਸ ਰੀਤੂ ਬਹਿਰੀ ’ਤੇ ਆਧਾਰਿਤ ਬੈਂਚ ਨੇ ਐੱਸ. ਜੀ. ਪੀ. ਸੀ. ਦੀ ਅਪੀਲ ’ਤੇ ਸੁਣਵਾਈ ਕਰਦਿਆਂ ਕਿਸੇ ਵੀ ਤਰ੍ਹਾਂ ਦੇ ਉਸਾਰੀ ਕਾਰਜ ’ਤੇ ਰੋਕ ਲਾਉਂਦਿਆਂ ਜਿਉਂ ਦੀ ਤਿਉਂ ਸਥਿਤੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿਕਰਯੋਗ ਹੈ ਕਿ 1966 ਵਿਚ ਮਸਤੁਆਣਾ ਗੁਰਦੁਆਰਾ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਦੇ ਤਹਿਤ ਲਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਸੀ। ਇਸ ਨਾਲ ਮਸਤੁਆਣਾ ਸਿੱਖ ਗੁਰਦੁਆਰਾ ਤਹਿਤ ਆ ਗਿਆ ਸੀ ਤੇ ਕਾਨੂੰਨ ਇਸ ਦੇ ਪ੍ਰਬੰਧ ਦੇ ਅਖਤਿਆਰ ਸ਼੍ਰੋਮਣੀ ਕਮੇਟੀ ਕੋਲ ਆ ਗਿਆ ਸੀ ਤੇ ਸ਼੍ਰੋਮਣੀ ਕਮੇਟੀ ਦਾ ਦਾਅਵਾ ਹੈ ਕਿ ਜੇਕਰ ਮਸਤੁਆਣਾ ਗੁਰਦੁਆਰਾ ਸਿੱਖ ਗੁਰਦੁਆਰਾ ਸੂਚੀ ਵਾਲਾ ਗੁਰਦੁਆਰਾ ਬਣ ਗਿਆ ਹੈ ਤਾਂ ਗੁਰਦੁਆਰਾ ਨਾਲ ਸਬੰਧਤ ਜ਼ਮੀਨ ਦੇ ਅਖਤਿਆਰ ਵੀ ਸ਼੍ਰੋਮਣੀ ਕਮੇਟੀ ਕੋਲ ਆ ਗਏ ਹਨ। ਹਾਲਾਂਕਿ ਮਸਤੁਆਣਾ ਗੁਰਦੁਆਰਾ ਸਾਹਿਬ ਨੂੰ ਸਿੱਖ ਗੁਰਦੁਆਰਾ ਸੂਚੀ ਵਿਚ ਸ਼ਾਮਲ ਕਰਨ ਦੀ ਨੋਟੀਫਿਕੇਸ਼ਨ ਜਾਰੀ ਹੋ ਗਈ ਸੀ
ਜਿਕਰਯੋਗ ਹੈ ਕਿ ਉਕਤ ਜ਼ਮੀਨ ਦੀ ਮਲਕੀਅਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਇਕ ਵਾਰ ਹਾਈਕੋਰਟ ਪਹੁੰਚ ਚੁੱਕੀ ਹੈ।