AAP Punjab : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਚਾਂਸਲਰ ਵਜੋਂ ਰਾਜਪਾਲ ਵੱਲੋਂ ਜਾਰੀ ਹੁਕਮਾਂ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਵੀਰ, ਸਿੰਘ,ਵਿਧਾਇਕ ਅਜੀਜਤਪਾਲ ਸਿੰਘ ਕੋਹਲੀ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸੈਨੇਟ ਮੈਂਬਰ (Senate members) ਨਿਯੁਕਤ ਕੀਤਾ।
ਵਿਧਾਇਕ ਡਾ. ਬਲਬੀਰ (MLA Dr. Balbir) ਨੇ ਡਾਕਟਰੀ ਖਿੱਤੇ ਵਿੱਚ, ਵਿਧਾਇਕ ਅਜੀਤਪਾਲ ਕੋਹਲੀ ਨੇ ਰਾਜਨੀਤਿਕ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਾਨੂੰਨ ਦੀ ਡਿਗਰੀ ਕੀਤੀ ਹੋਈ ਹੈ ਅਤੇ ਉਕਤ ਤਿੰਨੋ ਖੇਤਰਾਂ ਦਾ ਵਿਦਿਆਰਥੀਆਂ ਨੂੰ ਪੈਰਾਂ ਤੇ ਖੜ੍ਹੇ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਹੁਣ ਕਿੱਤਾਮੁਖੀ ਕੋਰਸ ਕਰਵਾ ਕੇ ਵਿਦੇਸ਼ ਨੂੰ ਭੱਜ ਰਹੇ ਨੌਜਵਾਨਾਂ ਦਾ ਮੁੜ ਪੰਜਾਬ ਵੱਲ ਰੁਝਾਨ ਕਰੇਗੀ।
ਨਰਿੰਦਰ ਭਰਾਜ ਨੇ ਕੀਤਾ ਧੰਨਵਾਦ :
ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਪੰਜਾਬੀ ਯੂਨੀਵਰਸਿਟੀ ਦਾ ਸੈਨੇਟ ਚੁਣਿਆ ਜਿੱਥੋਂ ਮੈਂ ਮਾਸਟਰਜ਼ ਕੀਤੀ ਹੈ।
I am thanful to @ArvindKejriwal & @BhagwantMann Ji for selecting me as senate of Punjabi University from where I did my Masters from. I would endeavour my best to meet the expectations of fellow students, professors and other staff of Punjabi University.@AamAadmiParty pic.twitter.com/VOogFjUtvr
— Narinder Kaur Bharaj (@narinder_bharaj) October 29, 2022
ਉਨ੍ਹਾਂ ਕਿਹਾ ਕਿ ਮੈਂ ਪੰਜਾਬੀ ਯੂਨੀਵਰਸਿਟੀ ਦੇ ਸਾਥੀ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਹੋਰ ਸਟਾਫ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗੀ।
ਵੇਖ ਨਰਿੰਦਰ ਭਰਾਜ ਦੀ ਸੋਸ਼ਲ ਮੀਡੀਆ ਪੋਸਟ
ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰਾਂ ਦੀ ਨਿਯੁਕਤੀ ਦੋ ਸਾਲ ਲਈ ਹੁੰਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h