ਪੰਜਾਬ ਸਰਕਾਰ ’ਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਸੂਬੇ ’ਚ ਵੱਡੀ ਗਿਣਤੀ ਵਿਚ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਹੋਰ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰ ਇੰਪਰੂਵਮੈਂਟ ਟਰੱਸਟ ’ਚ ਨਵੇਂ ਨਿਯੁਕਤ ਹੋਏ ਚੇਅਰਮੈਨਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ… pic.twitter.com/Qy24nXjd36— Bhagwant Mann (@BhagwantMann) September 8, 2022
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਨਾਂ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ’ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਰੰਗਲਾ ਪੰਜਾਬ’ ਟੀਮ ਵਿਚ ਸਾਰਿਆਂ ਦਾ ਸਵਾਗਤ ਹੈ।