ਸ਼ਨੀਵਾਰ, ਅਪ੍ਰੈਲ 11, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਉਲੀਕੀ ਲੰਬੇ ਸਮੇਂ ਤੋਂ ਅਣਗੌਲੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ

ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ।

by Bharat Thapa
ਜਨਵਰੀ 4, 2023
in ਪੰਜਾਬ
0

ਚੰਡੀਗੜ੍ਹ: ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ।

ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਕਾਫੀ ਪਛੜ ਗਿਆ ਜਿਸ ਨੂੰ ਮੁੜ ਲੀਹਾਂ ‘ਤੇ ਲਿਆਉਣ ਅਤੇ ਸਾਰੇ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀ ਛਪਾਈ ਦਾ ਕੰਮ ਸਰਕਾਰੀ ਪ੍ਰੈਸ ਤੋਂ ਕਰਨਾ ਯਕੀਨੀ ਬਣਾਉਣ ਦੀ ਯੋਜਨਾ ਬਣਾਈ ਗਈ।

ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਆਧੁਨਿਕਤਾ ਦੇ ਦੌਰ ਵਿੱਚ ਪ੍ਰਿੰਟਿੰਗ ਦੀਆਂ ਨਵੀਆਂ ਤਕਨੀਕਾਂ ਆਉਣ ਨਾਲ ਨਵੀਂ ਮਸ਼ੀਨਰੀ ਸਮੇਂ ਦੀ ਲੋੜ ਹੈ ਜਿਸ ਲਈ ਵਿਭਾਗ ਨਵੀਆਂ ਤਕਨੀਕ ਦੀਆਂ ਮਸ਼ੀਨਾਂ ਦੀ ਖਰੀਦ ਕਰਨ ਜਾ ਰਿਹਾ ਹੈ। ਪਟਿਆਲਾ ਅਤੇ ਐਸਏਐਸ ਨਗਰ ਸਥਿਤ ਸਰਕਾਰੀ ਪ੍ਰੈਸ ਦਾ ਨਵੀਨੀਕਰਨ ਕੀਤਾ ਜਾ ਰਿਬਾ। ਛਪਾਈ ਦਾ ਮਿਆਰ ਉੱਚਾ ਚੁੱਕਣ ਲਈ 1.40 ਕਰੋੜ ਰੁਪਏ ਦੀ ਰਾਸ਼ੀ ਨਾਲ ਮਲਟੀਕਲਰ ਡਿਜ਼ੀਟਲ ਮਸ਼ੀਨਾਂ ਅਤੇ ਆਫਸੈੱਟ ਮਸ਼ੀਨ ਦੀ ਖਰੀਦ ਕੀਤੀ ਜਾ ਰਹੀ ਹੈ। ਅਗਲੇ ਬਜਟ ਸੈਸ਼ਨ ਵਿੱਚ ਹੋਰ ਨਵੀਆਂ ਆਧੁਨਿਕ ਮਸ਼ੀਨਾਂ ਖਰੀਦੀਆਂ ਜਾਣਗੀਆਂ। ਵਿਭਾਗ ਦੇ ਪੁਨਰਗਠਨ ਦੀ ਯੋਜਨਾ ਨੂੰ ਹਰੀ ਝੰਡੀ ਦਿੰਦਿਆਂ ਸਮੇਂ ਦੀ ਲੋੜ ਅਨੁਸਾਰ ਤਕਨਾਲੋਜੀ ਮਾਹਿਰ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ।

ਸਰਕਾਰੀ ਪ੍ਰੈਸ ਪਟਿਆਲਾ ਦੀ ਜ਼ਮੀਨ ਓਯੂਵੀਜੀਐਲ ਸਕੀਮ ਤਹਿਤ ਪੁੱਡਾ ਨੂੰ ਤਬਦੀਲ ਕਰ ਕੇ ਅਤੇ ਇਸ ਦੇ ਇਵਜ਼ ਵਿੱਚ ਪੁੱਡਾ ਵੱਲੋਂ ਪਟਿਆਲਾ ਵਿਖੇ 3 ਏਕੜ ਜ਼ਮੀਨ ਅਤੇ ਪ੍ਰੈਸ ਦੀ ਬਿਲਡਿੰਗ ਅਤੇ ਕੁੱਝ ਕੁਆਟਰ ਅਤੇ ਐਸਏਐਸ ਨਗਰ ਪ੍ਰੈਸ ਦੀ ਬਿਲਡਿੰਗ ਦੇ ਨਵੀਨੀਕਰਨ ਅਤੇ ਦੋਵੇਂ ਪ੍ਰੈਸਾਂ ਵਿੱਚ ਕੁੱਝ ਨਵੀਆਂ ਮਸ਼ੀਨਾਂ ਸਥਾਪਿਤ ਕਰਨ ਲਈ ਫੰਡਜ਼ ਮੁਹੱਈਆ ਕਰਵਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ।

ਦੇਸ਼ ਦੇ ਹੋਰਨਾਂ ਸੂਬੇ ਜਿਨ੍ਹਾਂ ਵਿੱਚ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਬਿਹਤਰ ਕੰਮ ਕਰ ਰਿਹਾ ਹੈ, ਉੱਥੋਂ ਦੇ ਸਿਸਟਮ ਦਾ ਅਧਿਐਨ ਕਰਕੇ ਉਥੋਂ ਦੇ ਬਿਹਤਰ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਵਿਭਾਗ ਦਾ ਸਾਰਾ ਕੰਮ ਕਾਜ ਪ੍ਰਿੰਟਿੰਗ ਅਤੇ ਸਟੇਸਨਰੀ ਮੈਨੂਅਲ-1975 ਦੇ ਉਪਬੰਧਾਂ ਅਨੁਸਾਰ ਕੀਤਾ ਜਾਂਦਾ ਹੈ ਪਰ ਅਜੋਕੇ ਦੌਰ ਵਿੱਚ ਪ੍ਰੈਸ ਦਾ ਆਧੁਨਿਕੀਕਰਨ ਤੇ ਤਕਨਾਲੋਜੀ ਕਾਫ਼ੀ ਅਗਾਂਹ ਨਿਕਲ ਗਈ ਹੈ ਜਿਸ ਲਈ ਮੈਨੂਅਲ ਨੂੰ ਅਪਡੇਟ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਰਾਣੇ ਰਵਾਇਤੀ ਫਾਈਲ ਕਵਰਾਂ ਨੂੰ ਬਦਲ ਕੇ ਨਵੇਂ ਫਾਈਲ ਕਵਰ ਬਣਾਏ ਗਏ ਜਿਨ੍ਹਾਂ ਦੇ ਕਵਰ ਉੱਪਰ ਫਾਈਲ ਦੇ ਵੇਰਵੇ ਲਿਖਣ ਦੀ ਸਹੂਲਤ ਹੈ। ਇਸ ਨਾਲ ਸਮੇਂ ਦੀ ਕਾਫੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਫਾਈਲ ਕਵਰਾਂ ਉਪਰ ਵੱਖ-ਵੱਖ ਸਮਾਜਿਕ ਅਲਾਮਤਾਂ ਵਿਰੁੱਧ ਸੰਦੇਸ਼ ਦਿੰਦੇ ਲੋਗੋ ਵੀ ਲਗਾਏ ਗਏ ਜਿਨ੍ਹਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਚੌਗਿਰਦੇ ਦੀ ਸੰਭਾਲ, ਸਾਖ਼ਰਤਾ ਲਹਿਰ ਨੂੰ ਹੁਲਾਰਾ ਦੇਣ, ਪਾਣੀ ਦੀ ਸੰਭਾਲ ਅਤੇ ਮਾਦਾ ਭਰੂਣ ਹੱਤਿਆ ਖਿਲਾਫ ਹੋਕਾ ਸ਼ਾਮਲ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: drawn upneglected long timepropunjabtvpunjab governmentstationery department
Share204Tweet128Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.