Drug Trafficking: ਪੰਜਾਬ-ਹਰਿਆਣਾ ਹਾਈਕੋਰਟ ਨੇ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਦੇਸ਼ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਹੀ ਹੈ। ਨਸ਼ਾ ਨਾ ਸਿਰਫ਼ ਵਿਅਕਤੀ ਤੇ ਸਮਾਜ ਨੂੰ ਸਗੋਂ ਦੇਸ਼ ਦੀ ਆਰਥਿਕਤਾ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਇਸ ਤਰ੍ਹਾਂ ਦੇ ਅਪਰਾਧ ਕਰਨ ਵਾਲੇ ਦੋਸ਼ੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।
ਦੱਸ ਦਈਏ ਕਿ ਧਰਮਿੰਦਰ ਸਿੰਘ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ‘ਤੇ ਪਾਕਿਸਤਾਨ ਤੋਂ ਭਾਰਤ ਲਿਆ ਕੇ ਨਸ਼ਿਆਂ ਦੀ ਤਸਕਰੀ ਕਰਨ ਦਾ ਦੋਸ਼ ਹੈ। ਪਟੀਸ਼ਨਰ ਨੇ ਕਿਹਾ ਕਿ ਸਹਿ-ਦੋਸ਼ੀ ਦੇ ਬਿਆਨ ਦੇ ਆਧਾਰ ‘ਤੇ ਉਸ ਦਾ ਨਾਂ ਐਫਆਈਆਰ ‘ਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਉਸ ਦੇ ਪਿਤਾ ਦਾ ਵੀ ਇਸ ਕੇਸ ਵਿੱਚ ਨਾਮ ਸੀ। ਉਸ ਦੇ ਪਿਤਾ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਤੇ ਅਜਿਹੀ ਸਥਿਤੀ ‘ਚ ਪਟੀਸ਼ਨਰ ਨੂੰ ਜ਼ਮਾਨਤ ਦਾ ਲਾਭ ਮਿਲਣਾ ਚਾਹੀਦਾ ਹੈ।
ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਪਟੀਸ਼ਨਰ ਖ਼ਿਲਾਫ਼ ਪੁਖਤਾ ਸਬੂਤ ਹਨ। ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ, ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਹੇਠਲੀ ਅਦਾਲਤ ਫੈਸਲਾ ਕਰੇਗੀ ਕਿ ਪਟੀਸ਼ਨਕਰਤਾ ਦੋਸ਼ੀ ਹੈ ਜਾਂ ਨਹੀਂ। ਭਗੌੜਾ ਐਲਾਨੇ ਗਏ ਮੁਲਜ਼ਮ ਨੂੰ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।
ਪਟੀਸ਼ਨਕਰਤਾ ਦੇ ਖਿਲਾਫ ਨਸ਼ਾ ਤਸਕਰੀ ਦਾ ਦੋਸ਼ ਹੈ ਅਤੇ ਨਸ਼ਾ ਤਸਕਰੀ ਨਾ ਸਿਰਫ ਵਿਅਕਤੀਗਤ ਸਗੋਂ ਸਮਾਜ ਅਤੇ ਫਿਰ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਨਸ਼ਾ ਕਰਕੇ ਦੇਸ਼ ਦੀਆਂ ਜੜ੍ਹਾਂ ਨੂੰ ਖੋਖਲਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਜ਼ਰੂਰੀ ਹੋ ਗਿਆ ਹੈ। ਇਨ੍ਹਾਂ ਟਿੱਪਣੀਆਂ ਦੇ ਨਾਲ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h