ਸ਼ਨੀਵਾਰ, ਅਗਸਤ 2, 2025 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਜ਼ਾਰਤ ਵੱਲੋਂ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਤੇ ਆਰਜ਼ੀ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗਲੂਰ ਕਰਨ ਲਈ ਰਾਹ ਪੱਧਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ।

by Bharat Thapa
ਫਰਵਰੀ 21, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ।

ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਲਗਪਗ 13000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਸੀ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਉਤੇ ਕੀਤੀਆਂ ਗਈਆਂ ਵੱਖ-ਵੱਖ ਨਿਯੁਕਤੀਆਂ ਸਖ਼ਤ ਜ਼ਰੂਰਤ ਅਤੇ ਹੰਗਾਮੀ ਸਥਿਤੀ ਵਿਚ ਸੇਵਾਵਾਂ ਦੇ ਆਧਾਰ ਉਤੇ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਕੁਝ ਮੁਲਾਜ਼ਮ 10 ਸਾਲ ਜਾਂ ਇਸ ਤੋਂ ਵੱਧ ਸਮਾਂ ਵੀ ਪੂਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਕੀਮਤੀ ਵਰ੍ਹੇ ਸੂਬੇ ਦੀ ਸੇਵਾ ਵਿਚ ਲਾਏ ਹਨ।

ਸਰਕਾਰ ਨੇ ਮਹਿਸੂਸ ਕੀਤਾ ਕਿ ਹੁਣ ਇਸ ਪੱਧਰ ਉਤੇ ਇਨ੍ਹਾਂ ਨੂੰ ਫਾਰਗ ਕਰ ਦੇਣ ਨਾਲ ਜਾਂ ਇਨ੍ਹਾਂ ਦੀ ਥਾਂ ਉਤੇ ਕਿਸੇ ਹੋਰ ਨੂੰ ਰੱਖ ਲੈਣ ਨਾਲ ਇਨ੍ਹਾਂ ਮੁਲਾਜ਼ਮਾਂ ਨਾਲ ਬੇਇਨਸਾਫੀ ਹੋਵੇਗੀ। ਕਲਿਆਣਕਾਰੀ ਸੂਬਾ ਅਤੇ ਇਨ੍ਹਾਂ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਸੱਤਵੀਂ ਅਨੁਸੂਚੀ ਦੀ ਸੂਚੀ 41 ਦੇ ਨਾਲ ਧਾਰਾ 162 ਦੇ ਤਹਿਤ ਮੌਜੂਦਾ ਨੀਤੀ ਤਿਆਰ ਕੀਤੀ ਹੈ ਤਾਂ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਬੇਯਕੀਨੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਨੌਕਰੀ ਦੌਰਾਨ ਸੁਰੱਖਿਆ ਬਣੀ ਰਹੇ। ਸੂਬੇ ਨੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਅਜਿਹੇ ਯੋਗ ਮੁਲਾਜ਼ਮਾਂ ਨੂੰ ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਕੇ 58 ਸਾਲ ਦੀ ਉਮਰ ਤੱਕ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਨੀਤੀਗਤ ਫੈਸਲਾ ਲਿਆ ਹੈ।

ਜਿਹੜੇ ਮੁਲਾਜ਼ਮਾਂ ਨੇ ਐਡਹਾਕ, ਕੰਟਰੈਕਟ, ਡੇਲੀ ਵੇਜਿਜ, ਵਰਕ ਚਾਰਜਿਡ ਅਤੇ ਆਰਜ਼ੀ ਆਧਾਰ ਉਤੇ ਇਹ ਨੀਤੀ ਲਾਗੂ ਹੋਣ ਤੱਕ ਘੱਟੋ-ਘੱਟ ਲਗਾਤਾਰ 10 ਵਰ੍ਹਿਆਂ ਦੀ ਨਿਰੰਤਰ ਸੇਵਾ ਨਿਭਾਈ ਹੈ, ਨੂੰ ਰੈਗੂਲਰ ਕੀਤਾ ਜਾਵੇਗਾ। ਵਿਸ਼ੇਸ਼ ਕਾਡਰ ਵਿਚ ਸ਼ਾਮਲ ਕਰਨ ਮੌਕੇ ਬਿਨੈਕਾਰ ਕੋਲ ਨਿਯਮਾਂ ਮੁਤਾਬਕ ਅਸਾਮੀ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਹੋਣਾ ਚਾਹੀਦਾ ਹੈ। 10 ਵਰ੍ਹਿਆਂ ਦੇ ਸਮੇਂ ਦੌਰਾਨ ਵਿਭਾਗ ਵੱਲੋਂ ਕੀਤੇ ਗਏ ਮੁਲਾਂਕਣ ਦੇ ਮੁਤਾਬਕ ਬਿਨੈਕਾਰ ਦਾ ਕੰਮ ਅਤੇ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ।

10 ਸਾਲ ਦਾ ਸਮਾਂ ਗਿਣਨ ਲਈ ਮੁਲਾਜ਼ਮ ਨੇ ਇਨ੍ਹਾਂ 10 ਸਾਲਾਂ ਵਿੱਚੋਂ ਹਰੇਕ ਵਿਚ ਘੱਟੋ-ਘੱਟ 240 ਦਿਨਾਂ ਦੀ ਮਿਆਦ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ ਅਤੇ 10 ਸਾਲਾਂ ਦੇ ਸਮੇਂ ਨੂੰ ਗਿਣਨ ਮੌਕੇ ਨੋਸ਼ਨਲ ਬ੍ਰੇਕ ਨੂੰ ਵਿਚਾਰਿਆ ਨਹੀਂ ਜਾਵੇਗਾ। ਕੰਟਰੈਕਟ, ਐਡਹਾਕ, ਆਰਜ਼ੀ ਮੁਲਾਜ਼ਮਾਂ ਆਦਿ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸਮੇਂ ਦੀ ਸੁਰੱਖਿਆ ਅਤੇ ਚੰਗੇ ਕੰਮ ਤੇ ਆਚਰਣ ਤਹਿਤ 58 ਸਾਲ ਦੀ ਉਮਰ ਤੱਕ ਅਸਾਮੀਆਂ ਲਈ ਵਿਸ਼ੇਸ਼ ਕਾਡਰ ਬਣਾ ਕੇ ਉਨ੍ਹਾਂ ਨੂੰ ਅਸਾਮੀ ‘ਤੇ ਰੱਖਿਆ ਜਾਵੇਗਾ ਜੋ ਕਾਡਰ ਦੀ ਅਸਾਮੀ ਨਹੀਂ ਹੋਵੇਗੀ।

ਇਨ੍ਹਾਂ ਮੁਲਾਜ਼ਮਾਂ ਨੂੰ ਨਿਰਧਾਰਤ ਸੇਵਾ ਨਿਯਮਾਂ ਦੇ ਤਹਿਤ ਸੇਵਾ ਵਿਚ ਪ੍ਰਵਾਨਿਤ ਅਸਾਮੀਆਂ ਦੇ ਰੈਗੂਲਰ ਕਾਡਰ ਵਿਚ ਨਹੀਂ ਰੱਖਿਆ ਜਾਵੇਗਾ ਅਤੇ ਉਨ੍ਹਾਂ ਲਈ ਵਿਸ਼ੇਸ਼ ਕਾਡਰ ਦੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਸ ਨੀਤੀ ਦੇ ਕਲਾਜ 2 ਤੇ 3 ਦੇ ਮੁਤਾਬਕ ਲਾਭਪਾਤਰੀ ਮੁਲਾਜ਼ਮਾਂ ਨੂੰ ਰੱਖਣ ਦੀ ਪ੍ਰਕਿਰਿਆ ਇਸ ਨੀਤੀ ਤਹਿਤ ਨੌਕਰੀ ਲੈਣ ਲਈ ਮੁਲਾਜ਼ਮ ਵੱਲੋਂ ਅਰਜ਼ੀ ਫਾਰਮ ਜਮ੍ਹਾਂ ਕਰਵਾਉਣ ਤੋਂ ਸ਼ੁਰੂ ਹੋਵੇਗਾ। ਇਸ ਅਰਜ਼ੀ ਫਾਰਮ ਨਾਲ ਨਿਰਧਾਰਤ ਪ੍ਰਕਿਰਿਆ ਦੇ ਤਹਿਤ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ ਅਤੇ ਅਧੂਰੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: propunjabtvPunjab Ministryregularizingtemporary employees
Share209Tweet131Share52

Related Posts

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.