ਵੀਰਵਾਰ, ਦਸੰਬਰ 25, 2025 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਸਪੀਕਰ ਨੇ 16 ਜਨਵਰੀ ਨੂੰ ਜੀਐੱਮ ਸਰੋਂ ਬਾਰੇ ਮਾਹਿਰਾਂ ਤੇ ਕਿਸਾਨਾਂ ਦੀ ਸੱਦੀ ਸਾਂਝੀ ਮੀਟਿੰਗ

Punjab News: ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੀਟਿੰਗ ਸੱਦਣ ਦਾ ਉਹ ਸਵਾਗਤ ਕਰਦੇ ਹਨ।

by ਮਨਵੀਰ ਰੰਧਾਵਾ
ਜਨਵਰੀ 11, 2023
in ਖੇਤੀਬਾੜੀ, ਪੰਜਾਬ
0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਜੀਐਮ ਸਰੋਂ ਮਾਮਲੇ ‘ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ‘ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੀਟਿੰਗ ਸੱਦਣ ਦਾ ਉਹ ਸਵਾਗਤ ਕਰਦੇ ਹਨ। ਜਗਮੋਹਨ ਸਿੰਘ ਪਟਿਆਲਾ ਨੇ ਭਾਰਤ ਸਰਕਾਰ ਦੇ ਵਣ ਅਤੇ ਵਾਤਾਵਰਨ ਮੰਤਰਾਲੇ ਦੇ ਅੰਗ ਵਜੋਂ ਕੰਮ ਕਰਦੀ ਜੇਨੇਟਿਕਲ ਇੰਜੀਨੀਅਰਿੰਗ ਅਪਰੂਵਲ ਕਮੇਟੀ ਵੱਲੋਂ ਸਰੋਂ ਦੇ ਜੀਐੱਮ ਬੀਜ ਨੂੰ ਵਪਾਰਕ ਮਕਸਦ ਲਈ ਵਰਤਣ ਦੀ ਮਨਜ਼ੂਰੀ ਦੇਣ ਨੂੰ ਕੁਦਰਤ-ਵਿਰੋਧੀ ਅਤੇ ਮਨੁੱਖਤਾ ਤੇ ਪਸ਼ੂ-ਧਨ ਦੀ ਸਿਹਤ ਲਈ ਬਹੁਤ ਹੀ ਮੰਦਭਾਗਾ ਕਦਮ ਗਰਦਾਨਿਆ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਸਮਾਜ ਦੇ ਸਮੁੱਚੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਇਸ ਮਸਲੇ ‘ਤੇ ਗੰਭੀਰਤਾ ਨਾਲ ਸੋਚਣ ਦਾ ਸੱਦਾ ਦਿੱਤਾ ਹੈ। ਕਿਸਾਨ-ਆਗੂਆਂ ਨੇ ਬਿਆਨ ਵਿੱਚ ਉਸ ਦਲੀਲ ਨੂੰ ਮੂਲੋਂ ਹੀ ਖਾਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਆਪਣੀ ਜ਼ਰੂਰਤ ਦਾ 70% ਸਰੋਂ ਦਾ ਤੇਲ ਲੱਖਾਂ ਡਾਲਰ ਖ਼ਰਚ ਕਰਕੇ ਵਿਦੇਸ਼ਾਂ ਤੋਂ ਖਰੀਦਦਾ ਹੈ।

ਉਨ੍ਹਾਂ ਕਿਹਾ ਕਿ ਇਹ ਦਾਅਵਾ ਖੋਖਲਾ ਸਾਬਿਤ ਹੋਵੇਗਾ, ਕਿ ਹੁਣ ਦੇਸ਼ ਸਰੋਂ ਦੇ ਤੇਲ ਵਿੱਚ ਆਤਮਨਿਰਭਰ ਹੋ ਜਾਵੇਗਾ। ਦਰਅਸਲ ਭਾਰਤ ਵਿੱਚ ਸਰੋਂ ਦੀ ਖੇਤੀ ਦਾ ਰਕਬਾ ਘਟਣ ਦਾ ਕਾਰਨ ਸਰੋਂ ਦੇ ਘੱਟ ਉਤਪਾਦਨ ਵਾਲੇ ਬੀਜ ਨਹੀਂ, ਬਲਕਿ ਸਰੋਂ ਦੀ ਫ਼ਸਲ ਦੀ ਉਚਿਤ ਕੀਮਤ ਨਾ ਮਿਲਣਾ ਅਤੇ ਖ਼ਰੀਦ ਦੀ ਗਰੰਟੀ ਨਾ ਹੋਣਾ ਹੈ। ਹਕੀਕਤ ਇਹ ਹੈ ਕਿ ਜਿਸ ਜੀ.ਐੱਮ. ਸਰੋਂ ਦੇ ਬੀਜ ਨਾਲ ਇਹ ਵਾਰੇ ਨਿਆਰੇ ਕਰਨ ਦੇ ਦਾਅਵੇ ਕਰ ਰਹੇ ਹਨ, ਉਸ ਤੋਂ ਜਿਆਦਾ ਉਤਪਾਦਨ ਪੈਦਾ ਕਰਨ ਅਤੇ ਤੇਲ ਦੀ ਵੱਧ ਮਾਤਰਾ ਵਾਲੇ ਪੰਜ ਸਰੋਂ ਦੇ ਬੀਜਾਂ ਦੀਆਂ ਕਿਸਮਾਂ ਸਾਡੇ ਕੋਲ ਪਹਿਲਾਂ ਹੀ ਮੌਜੂਦ ਹਨ।

ਆਗੂਆਂ ਨੇ ਕਿਹਾ ਕਿ ਪ੍ਰਸਿੱਧ ਵਿਗਿਆਨੀ ਐਲਬਰਟ ਆਈਨਸਟਾਈਨ ਨੇ ਕਿਹਾ ਸੀ ਕਿ ਜਿਸ ਦਿਨ ਦੁਨੀਆਂ ਵਿੱਚ ਸਾਰੀਆਂ ਸ਼ਹਿਦ ਦੀਆਂ ਮੱਖੀਆਂ ਮਰ ਗਈਆਂ, ਤਾਂ ਪੰਜ ਸਾਲ ਦੇ ਅੰਦਰ-ਅੰਦਰ ਧਰਤੀ ਤੇ ਮਨੁੱਖਤਾ ਖ਼ਤਮ ਹੋ ਜਾਵੇਗੀ। ਜੀ.ਐੱਮ. ਸਰੋਂ ਨਾਲ ਸਭ ਤੋਂ ਪਹਿਲਾਂ ਤੇ ਸਭ ਤੋਂ ਜਿਆਦਾ ਨੁਕਸਾਨ ਸ਼ਹਿਦ ਦੀਆਂ ਮੱਖੀਆਂ ਅਤੇ ਪਰ-ਪਰਾਗਣ ਵਾਲੇ ਕੀਟਾਂ ਦਾ ਹੀ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜੀਐੱਮ ਸਰੋਂ ਦੇ ਬੀਜ ਨੂੰ ਮਨਜ਼ੂਰੀ ਭਾਰਤ ਸਰਕਾਰ ਦੀ ਉਸ ਨੀਤੀ ਦਾ ਹਿੱਸਾ ਹੈ, ਜਿਸ ਰਾਹੀਂ ਉਹ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਕੇ ਭੋਜਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜੀਐੱਮ ਬੀਜਾਂ ਦੀ ਤਕਨੀਕ ਦਾ ਪੇਟੈਂਟ ਬਹੁਕੌਮੀ ਕਾਰੋਰੇਸ਼ਨਾਂ, ਖ਼ਾਸ ਕਰਕੇ ਅਮਰੀਕਾ ਅਧਾਰਤ ਕੰਪਨੀਆਂ ਕੋਲ ਹੈ। ਭਾਰਤ ਸਰਕਾਰ ਕਿਸਾਨਾਂ ਤੋਂ ਉਨ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦੇ ਪਰੰਪਰਾਗਤ ਤੇ ਦੇਸੀ ਬੀਜ ਖ਼ਤਮ ਕਰਵਾ ਕੇ ਅਤੇ ਕਾਰਪੋਰੇਟ ਜਗਤ ਦੀਆਂ ਬਹੁਕੌਮੀ ਕੰਪਨੀਆਂ ਦਾ ਏਕਾਧਿਕਾਰ ਕਾਇਮ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੇ ਮੁਥਾਜ ਕਰਨਾ ਚਾਹੁੰਦੀ ਹੈ, ਪੂਰੀ ਦੁਨੀਆ ਵਿਚ ਮੌਜੂਦ ਵਿਭਿੰਨਤਾ ਖਤਰੇ ਵਿਚ ਆ ਜਾਵੇਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਹਰ ਖਿੱਤੇ ਦੀਆਂ ਆਪਣੀਆਂ ਕੁਦਰਤੀ ਲੋੜਾਂ ਅਤੇ ਵਾਤਾਵਰਨ ਅਨੁਸਾਰ ਹਜ਼ਾਰਾਂ ਸਾਲਾਂ ਵਿੱਚ ਹੋਂਦ ਵਿਚ ਆਈਆਂ ਕਿਸਮਾਂ ਦੇ ਖਾਤਮੇ ਵੱਲ ਵਧਾਇਆ ਕਾਰਪੋਰੇਟ ਕਦਮ ਹੈ, ਜਿਸ ਨੂੰ ਕਿਸਾਨ ਭਾਈਚਾਰਾ ਅਤੇ ਸਮਾਜ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture Expertsfarmers leadersGM Saron caseKultar Singh Sandhwapro punjab tvpunjab governmentPunjab Vidhan Sabha Speakerpunjabi news
Share217Tweet136Share54

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.