ਬੁੱਧਵਾਰ, ਨਵੰਬਰ 18, 2026 08:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

by Pro Punjab Tv
ਜੁਲਾਈ 7, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

 

ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਇਸ ਫਿਲਮ ‘ਤੇ ਲੱਗੀ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ।

 

ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਫਿਲਮ ਪੰਜਾਬ ਦੇ ਉਸ ਦੁਖਾਂਤ ਅਤੇ ਕਾਲੇ ਦੌਰ ਦੀ ਸੱਚੀ ਕਹਾਣੀ ਹੈ, ਜਿਸ ਨੂੰ ਦਿੱਲੀ ਦੇ ਹਾਕਮ ਹਮੇਸ਼ਾ ਲਈ ਦਫ਼ਨ ਕਰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਨੁੱਖੀ ਅਧਿਕਾਰਾਂ ਲਈ ਲੜਾਈ ਲੜੀ ਅਤੇ ਉਸ ਦੌਰ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਕੌੜਾ ਸੱਚ ਦੁਨੀਆ ਦੇ ਸਾਹਮਣੇ ਰੱਖਿਆ। ਅਜਿਹੀ ਇਤਿਹਾਸਕ ਅਤੇ ਸੱਚ ਦਿਖਾਉਣ ਵਾਲੀ ਫਿਲਮ ‘ਤੇ ਰੋਕ ਲਗਾਉਣਾ ਬੇਹੱਦ ਸ਼ਰਮਨਾਕ ਹੈ। ਇਹ ਪਾਬੰਦੀ ਸਾਬਤ ਕਰਦੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।

 

ਧਾਲੀਵਾਲ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਤਿਕੋਣੇ ਗਠਜੋੜ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਸ ਦੌਰ ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਅਣਮਨੁੱਖੀ ਕਾਰੇ ਕੀਤੇ ਅਤੇ ਸਿੱਖਾਂ ‘ਤੇ ਜੋ ਜ਼ੁਲਮ ਢਾਹੇ, ਇਹ ਫਿਲਮ ਉਸੇ ਕਾਲੇ ਸੱਚ ਦਾ ਸ਼ੀਸ਼ਾ ਹੈ। ਅੱਜ ਭਾਜਪਾ ਅਤੇ ਕਾਂਗਰਸ ਅੰਦਰਖਾਤੇ ਮਿਲੇ ਹੋਏ ਹਨ, ਇਸੇ ਕਰਕੇ ਇਸ ਫਿਲਮ ਨੂੰ ਆਨਲਾਈਨ ਪਲੇਟਫਾਰਮਾਂ ਤੋਂ ਹਟਾਇਆ ਗਿਆ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਉਨ੍ਹਾਂ ਖੌਫਨਾਕ ਜ਼ੁਲਮਾਂ ਦਾ ਪਤਾ ਨਾ ਲੱਗ ਸਕੇ। ਇਸ ਪੂਰੇ ਸਾਜ਼ਿਸ਼ ਵਿੱਚ ਭਾਜਪਾ ਅਤੇ ਕਾਂਗਰਸ ਦੇ ਨਾਲ ਅਕਾਲੀ ਦਲ ਵੀ ਬਰਾਬਰ ਦਾ ਹਿੱਸੇਦਾਰ ਰਿਹਾ ਹੈ।

 

ਧਾਲੀਵਾਲ ਨੇ ਅਕਾਲੀ ਦਲ ਦੇ ਦੋਹਰੇ ਚਰਿੱਤਰ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਸ਼ਹੀਦ ਖਾਲੜਾ ਖੁਦ ਅਕਾਲੀ ਦਲ ਨਾਲ ਸਬੰਧਤ ਸਨ, ਪਰ ਇਸ ਦੇ ਬਾਵਜੂਦ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਦਲ ਨੇ ਕਦੇ ਵੀ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਨਹੀਂ ਉਠਾਈ। ਸ਼ਹੀਦ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਹਾਲ ਹੀ ਦੇ ਇੰਟਰਵਿਊ ਦਾ ਹਵਾਲਾ ਦਿੰਦੇ ਹੋਏ ਧਾਲੀਵਾਲ ਨੇ ਭਾਵੁਕ ਅਤੇ ਹਮਲਾਵਰ ਲਹਿਜੇ ਵਿੱਚ ਕਿਹਾ ਕਿ ਬੀਬੀ ਖਾਲੜਾ ਦੀ ਇੰਟਰਵਿਊ ਸੁਣ ਕੇ ਮੇਰੀ ਰੂਹ ਕੰਬ ਗਈ। ਉਨ੍ਹਾਂ ਨੇ ਆਪਣੀ ਜੋ ਦਾਸਤਾਨ ਬਿਆਨ ਕੀਤੀ ਹੈ, ਉਹ ਅਕਾਲੀ ਦਲ ਦੇ ਮੱਥੇ ‘ਤੇ ਕਲੰਕ ਹੈ। ਬੀਬੀ ਖਾਲੜਾ ਉਸ ਸਮੇਂ ਇਨਸਾਫ਼ ਅਤੇ ਮਦਦ ਦੀ ਗੁਹਾਰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕੋਲ ਗਈ ਸੀ, ਪਰ ਬਾਦਲ ਨੇ ਉਨ੍ਹਾਂ ਨੂੰ ਮਦਦ ਦੇਣ ਤੋਂ ਮਨਾ ਕਰ ਦਿੱਤਾ।

 

ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਇਸ ਘਿਨਾਉਣੇ ਅਤੇ ਗੈਰ-ਸੰਵੇਦਨਸ਼ੀਲ ਵਤੀਰੇ ਕਾਰਨ ਅੱਜ ਸੁਖਬੀਰ ਬਾਦਲ ਨੂੰ ਚੁੱਲੂ ਭਰ ਪਾਣੀ ਵਿੱਚ ਡੁੱਬ ਮਰਨਾ ਚਾਹੀਦਾ ਹੈ। ਜਿਹੜੀ ਪਾਰਟੀ ਖੁਦ ਨੂੰ ਪੰਥਕ ਕਹਿੰਦੀ ਹੈ, ਉਸ ਨੇ ਪੰਜਾਬ ਦੇ ਸਭ ਤੋਂ ਵੱਡੇ ਮਨੁੱਖੀ ਅਧਿਕਾਰ ਯੋਧੇ ਦੇ ਪਰਿਵਾਰ ਨੂੰ ਬੇਸਹਾਰਾ ਛੱਡ ਦਿੱਤਾ।

 

ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਅਤੇ ਸ਼ਹੀਦ ਖਾਲੜਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਸੱਚ ਨੂੰ ਦਬਾਉਣ ਦੀਆਂ ਅਜਿਹੀਆਂ ਤਾਨਾਸ਼ਾਹੀ ਕੋਸ਼ਿਸ਼ਾਂ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ।

Share203Tweet127Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.