ਪੰਜਾਬ ਦੇ ਲੁਧਿਆਣਾ ਦੇ ਮੁੱਲ੍ਹਾਂਪੁਰ ਦਾਖਾ ‘ਚ ਸਕੂਲ ਦੀ ਬਿਲਡਿੰਗ ਡਿੱਗ ਢਹਿ ਗਈ ਹੈ।ਸਰਕਾਰੀ ਸਕੂਲ ਦੀ ਛੱਤ ਦੇ ਹੇਠਾਂ ਮੈਡਮਾਂ ਤੇ ਬੱਚਿਆਂ ਸਮੇਤ ਮਲਬੇ ਹੇਠ ਦੱਬੇ ਗਏ।3 ਤੋਂ 4 ਮੈਡਮਾਂ ਬਿਲਡਿੰਗ ਦੇ ਮਲਬੇ ਹੇਠ ਦੱਬੇ ਹੋਣ ਦੀ ਸ਼ੰਕਾ ਹੈ ਜਿਨ੍ਹਾਂ ਨੂੰ ਬਚਾਉਣ ਯਤਨ ਜਾਰੀ ਹਨ।
ਲੁਧਿਆਣਾ ਦੇ ਬੱਦੋਵਾਲ ਸਥਿਤ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਕਰੀਬ 4 ਅਧਿਆਪਕ ਅਤੇ ਕੁਝ ਹੋਰ ਲੋਕ ਮਲਬੇ ‘ਚ ਦੱਬੇ ਗਏ। ਜਿਸ ਵਿੱਚ ਚਾਰੋਂ ਅਧਿਆਪਕਾਂ ਨੂੰ ਲੋਕਾਂ ਨੇ ਬਚਾ ਲਿਆ ਹੈ। ਇਸ ਦੇ ਨਾਲ ਹੀ ਮਲਬੇ ‘ਚ ਫਸੇ ਬਾਕੀ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾਂ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਬਚਾਏ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਬੱਚੇ ਵੀ ਸਕੂਲ ਵਿੱਚ ਮੌਜੂਦ ਸਨ। ਜ਼ਖ਼ਮੀ ਅਧਿਆਪਕਾਂ ਦੀ ਪਛਾਣ ਨਰਿੰਦਰ ਜੀਤ ਕੌਰ, ਰਵਿੰਦਰ ਕੌਰ, ਇੰਦੂ ਰਾਣੀ ਅਤੇ ਸੁਰਜੀਤ ਕੌਰ ਵਜੋਂ ਹੋਈ ਹੈ।
ਹਾਦਸੇ ਤੋਂ ਤੁਰੰਤ ਬਾਅਦ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਟੀਮ ਨੂੰ ਸੂਚਿਤ ਕੀਤਾ। ਦੀ ਟੀਮ ਦੇ 18 ਲੋਕਾਂ ਨੇ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਫਿਲਹਾਲ 4 ਅਧਿਆਪਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਡੀਸੀ ਸੁਰਭੀ ਮਲਿਕ ਨੇ ਕਿਹਾ- ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਸਕੂਲ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਇਮਾਰਤ ਦੀ ਐਨਡੀਆਰਐਫ ਟੀਮ ਬਚਾਅ ਕਾਰਜ ਚਲਾ ਰਹੀ ਹੈ।
ਸਕੂਲ ਦਾ ਲੈਂਟਰ ਢਹਿ ਗਿਆ ਹੈ।ਦੱਸ ਦੇਈਏ ਕਿ ਬੱਚੇ ਸੇਫ ਹਨ।ਸਾਰੇ ਬੱਚਿਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ।ਸਕੂਲ ‘ਚ ਰਾਹਤ ਕਾਰਜ ਦੀਆਂ ਟੀਮਾਂ ਪਹੁੰਚੀਆਂ ਹਨ।ਮੁੱਢਲੀ ਸਹਾਇਤਾ ਐਂਬੂਲੇਂਸ ਤੇ ਪੁਲਿਸ ਵੀ ਪਹੁੰਚ ਚੁੱਕੀ ਹੈ।ਮਲਬੇ ਹੇਠ ਦੱਬੀਆਂ ਮੈਡਮਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h