ਸ਼ੁੱਕਰਵਾਰ, ਸਤੰਬਰ 4, 2026 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ

by Pro Punjab Tv
ਅਗਸਤ 9, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।”

ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ ‘ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।

ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, “‘ਬੇਅਦਬੀ’ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਹੁਣ ਇਹ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਰਾਜਨੀਤੀ ਨੂੰ ਦੁਬਾਰਾ ਜ਼ਿੰਦਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।” ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਸੁਖਬੀਰ ਬਾਦਲ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਬਲਤੇਜ ਪੰਨੂ ਨੇ ਕਿਹਾ, “ਮੈਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਸ਼ਬਦ ਯਾਦ ਕਰਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਦਾ ਡੀਐੱਨਏ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ।

ਮੈਂ ਇਹ ਨਹੀਂ ਕਹਿ ਰਿਹਾ ਕਿ ਕਿਸੇ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈ, ਪਰ ਜਦੋਂ ਸੁਖਬੀਰ ਬਾਦਲ ਨੇ ਖੁਦ ਇਹ ਬਿਆਨ ਦਿੱਤਾ ਸੀ, ਤਾਂ ਅੱਜ ਇਸ ਦਾ ਜ਼ਿਕਰ ਕਰਨਾ ਬਣਦਾ ਹੈ।” ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਵਾਰ-ਵਾਰ ਲਏ ਯੂ-ਟਰਨਾਂ ਨੇ ਅਕਾਲੀ ਦਲ ਦੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ ਜੋ ਆਪਣੇ ਅਸੂਲਾਂ ‘ਤੇ ਪਹਿਰਾ ਦਿੰਦੇ ਹਨ ਅਤੇ ਜੋ ਸਿਆਸੀ ਸੁਖ-ਸਹੂਲਤ ਅਨੁਸਾਰ ਆਪਣੇ ਸਟੈਂਡ ਬਦਲਦੇ ਹਨ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਭਾਜਪਾ ਨਾਲ ਸਿਆਸੀ ਸਮਝੌਤਾ ਕਰਨ ਦੀਆਂ ਇਸ ਦੀਆਂ ਤਾਜ਼ਾ ਕੋਸ਼ਿਸ਼ਾਂ ਤੋਂ ਗੁਮਰਾਹ ਨਹੀਂ ਹੋਣਗੇ।

Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.