ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲੇ ‘ਚ ਸ਼ਨੀਵਾਰ ਨੂੰ 18 ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਸ ਖਿਲਾਫ ‘ਪਸ਼ੂ ਬੇਰਹਿਮੀ ਰੋਕੂ’ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੇ ਦਾਅਵਾ ਕੀਤਾ ਕਿ ਪਿੰਡ ਦੇ ਸਰਪੰਚ ਨੇ ਉਸ ਨੂੰ ਕੁੱਤਿਆਂ ਨੂੰ ਮਾਰਨ ਦਾ ਹੁਕਮ ਦਿੱਤਾ ਸੀ।
ਪੁਲਿਸ ਨੇ ਦੱਸਿਆ ਕਿ ਮਾਮਲਾ ਚੇਬਰੋਲ ਪਿੰਡ ਦਾ ਹੈ। ਮੁਲਜ਼ਮ ਦੀ ਪਛਾਣ ਕੇ ਵੀਰਬਾਬੂ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪਿੰਡ ਦੇ ਸਰਪੰਚ ਅਤੇ ਸੈਕਟਰੀ ਨੇ ਉਸ ਨੂੰ ਜ਼ਹਿਰੀਲੇ ਟੀਕੇ ਲਗਾ ਕੇ ਕੁੱਤਿਆਂ ਨੂੰ ਮਾਰਨ ਲਈ ਕਿਹਾ ਸੀ। ਕੁੱਤਿਆਂ ਦੀ ਮੌਤ ਤੋਂ ਬਾਅਦ ਪਸ਼ੂ ਅਧਿਕਾਰ ਸਮੂਹ ਵਿੱਚ ਕਾਫੀ ਗੁੱਸਾ ਹੈ। ਉਨ੍ਹਾਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਸਿੱਦੀਪੇਟ ਵਿੱਚ 100 ਤੋਂ ਵੱਧ ਆਵਾਰਾ ਕੁੱਤਿਆਂ ਦੀ ਮੌਤ ਹੋ ਗਈ ।
ਇਸ ਤੋਂ ਪਹਿਲਾਂ ਤੇਲੰਗਾਨਾ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਸਿੱਦੀਪੇਟ ਜ਼ਿਲ੍ਹੇ ਦੇ ਪਿੰਡ ਥਿਗੁਲ ਵਿੱਚ 100 ਤੋਂ ਵੱਧ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਇੱਕ ਖਾਲੀ ਖੂਹ ਵਿੱਚ ਸੁੱਟ ਦਿੱਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸਰਪੰਚ ਅਤੇ ਸੈਕਟਰੀ ਵੱਲੋ ਸਾਰੇ ਆਵਾਰਾ ਕੁੱਤਿਆਂ ਨੂੰ ਜ਼ਹਿਰੀਲੇ ਟੀਕੇ ਲਗਾ ਕੇ ਮਾਰਨ ਦੇ ਹੁਕਮ ਦਿੱਤੇ ਸਨ।
ਇਸ ਤੋਂ ਬਾਅਦ ਹੈਦਰਾਬਾਦ ਦੇ ਇਕ ਕਾਰਕੁਨ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਕਾਰਕੁਨ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਇੱਥੇ 200 ਦੇ ਕਰੀਬ ਆਵਾਰਾ ਕੁੱਤਿਆਂ ਨੂੰ ਮਾਰਿਆ ਹੈ। ਇਸ ਤੋਂ ਪਹਿਲਾਂ 2019 ‘ਚ ਸਿੱਧੀਪੇਟ ਸ਼ਹਿਰ ‘ਚ ਕਰੀਬ 100 ਕੁੱਤਿਆਂ ਨੂੰ ਮਾਰਿਆ ਗਿਆ ਸੀ। 7 ਸਾਲਾਂ ‘ਚ MP ਤੋਂ 2 ਲੱਖ ਕੁੱਤੇ ਗਾਇਬ ਹੋਏ
ਲੋਕ ਕੁੱਤਿਆਂ ਤੋਂ ਪ੍ਰੇਸ਼ਾਨ ਸਨ, ਇਸ ਲਈ ਉਨ੍ਹਾਂ ਨੇ ਮਾਰ ਦਿੱਤਾ
ਖਬਰਾਂ ਮੁਤਾਬਕ ਲਿੰਗਾਪਲੇਮ ਪਿੰਡ ‘ਚ ਲੋਕ ਕੁੱਤਿਆਂ ਤੋਂ ਪਰੇਸ਼ਾਨ ਸਨ। ਪਿੰਡ ਦੀ ਪੰਚਾਇਤ ਨੇ ਉਨ੍ਹਾਂ ਨੂੰ ਮਾਰਨਾ ਹੀ ਠੀਕ ਸਮਝਿਆ। ਫਾਈਟ ਫਾਰ ਐਨੀਮਲਜ਼ ਐਕਟੀਵਿਸਟ ਨੇ ਦੱਸਿਆ ਕਿ ਜਦੋਂ ਉਹ ਪਿੰਡ ਗਈ ਤਾਂ ਉਸ ਨੂੰ ਛੱਪੜ ਦੇ ਕੋਲ ਕੁੱਤਿਆਂ ਦੀਆਂ ਲਾਸ਼ਾਂ ਸੜੀਆਂ ਹੋਈਆਂ ਮਿਲੀਆਂ। ਪਿੰਡ ਦੇ ਲੋਕਾਂ ਨੇ ਉਸ ਨੂੰ ਦੱਸਿਆ ਕਿ ਅਜਿਹਾ ਪੰਚਾਇਤ ਦੇ ਕਹਿਣ ’ਤੇ ਕੀਤਾ ਗਿਆ ਹੈ। ਹਰ ਸਾਲ ਹਜ਼ਾਰਾਂ ਲੋਕ ਆਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਜ਼ਖਮੀ ਹੋ ਜਾਂਦੇ ਹਨ। ਪਿਛਲੇ ਸਾਲ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲੇ ਦੇ ਲਿੰਗਾਪਲੇਮ ਪਿੰਡ ਦੀ ਪੰਚਾਇਤ ਦੇ ਸਰਪੰਚ ਸਾਜੀਵ ਅਤੇ ਸਰਪੰਚ ਨੇ ਕਰੀਬ 300 ਕੁੱਤਿਆਂ ਨੂੰ ਜ਼ਹਿਰ ਦੇ ਟੀਕੇ ਲਗਾ ਕੇ ਮਾਰ ਦਿੱਤਾ ਸੀ