2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਜ਼ੋਰ ਫੜਦੀ ਜਾ ਰਹੀ ਹੈ। ਹਾਲ ਹੀ ਵਿੱਚ ਐਸਆਈਟੀ ਦੀ ਟੀਮ ਨੇ ਅਧਿਕਾਰੀਆਂ ਦੇ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ ਸੀ। ਦੂਜੇ ਪਾਸੇ ਘਟਨਾ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਅੱਜ ਫਰੀਦਕੋਟ ਕੈਂਪ ਆਫਿਸ ਵਿਖੇ ਪੀੜਤਾਂ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਟੀਮ ਮੈਂਬਰ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਸਾਲ 2015 ਵਿੱਚ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਕੋਟਕਪੂਰਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ‘ਤੇ ਪੁਲਸ ਨੇ ਫਾਇਰਿੰਗ ਕੀਤੀ, ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h