Electoral Bond: ਇਲੈਕਟੋਰਲ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ (ਐਸਬੀਆਈ) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਬੈਂਕ 12 ਮਾਰਚ ਦੀ ਸ਼ਾਮ ਤੱਕ ਇਸ ਬਾਰੇ ਵੇਰਵੇ ਦੇਵੇ। ਨਾਲ ਹੀ, ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਇਹ ਵੇਰਵੇ 15 ਮਾਰਚ ਤੱਕ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ SBI ‘ਤੇ ਵੱਡੀ ਟਿੱਪਣੀ ਕੀਤੀ ਹੈ।
ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਤੁਹਾਨੂੰ ਡੇਟਾ ਮੈਚ ਕਰਨ ਲਈ ਨਹੀਂ ਕਿਹਾ, ਤੁਸੀਂ ਹੁਕਮ ਦੀ ਪਾਲਣਾ ਕਰੋ। ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਤੁਹਾਨੂੰ ਸਿਰਫ਼ ਸੀਲਬੰਦ ਕਵਰ ‘ਚੋਂ ਡਾਟਾ ਕੱਢ ਕੇ ਭੇਜਣਾ ਹੋਵੇਗਾ।
ਸੁਪਰੀਮ ਕੋਰਟ ਨੇ ਪੁੱਛਿਆ- ਤੁਸੀਂ 26 ਦਿਨਾਂ ਤੋਂ ਕੀ ਕਰ ਰਹੇ ਸੀ?
CJI ਨੇ SBI ਨੂੰ ਇਹ ਵੀ ਪੁੱਛਿਆ ਕਿ ਤੁਸੀਂ ਪਿਛਲੇ 26 ਦਿਨਾਂ ‘ਚ ਕੀ ਕੰਮ ਕੀਤਾ, ਤੁਹਾਡਾ ਕਿੰਨਾ ਡਾਟਾ ਮੇਲ ਖਾਂਦਾ ਹੈ। ਮੈਚਿੰਗ ਲਈ ਸਮਾਂ ਮੰਗਣਾ ਠੀਕ ਨਹੀਂ ਹੈ।
30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਸੀ
ਭਾਰਤੀ ਸਟੇਟ ਬੈਂਕ ਵੱਲੋਂ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਲਈ 30 ਜੂਨ ਤੱਕ ਦਾ ਸਮਾਂ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਬੈਂਚ ਵਿੱਚ ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ।